ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਹਿਮਾਚਲ ਮਾਮਲਾ: ਸ਼੍ਰੋਮਣੀ ਕਮੇਟੀ ਤੇ ਅਕਾਲੀ ਦਲ ਵੱਲੋਂ ਸਖ਼ਤ ਵਿਰੋਧ

ਧਾਮੀ ਵੱਲੋਂ ਹਿਮਾਚਲ ਸਰਕਾਰ ਨੂੰ ਕਾਰਵਾਈ ਦੀ ਅਪੀਲ; ਪੰਜਾਬ ਸਰਕਾਰ ਦੀ ‘ਚੁੱਪ’ ’ਤੇ ਉਠਾਏ ਸਵਾਲ
Advertisement

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 19 ਮਾਰਚ

Advertisement

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਿਮਾਚਲ ਪ੍ਰਦੇਸ਼ ਅੰਦਰ ਸਿੱਖ ਵਿਰੋਧੀ ਕਾਰਵਾਈਆਂ ਦੀ ਸਖਤ ਨਿਖੇਧੀ ਕਰਦਿਆਂ ਸਥਾਨਕ ਸਰਕਾਰ ਨੂੰ ਫਿਰਕੂ ਅਨਸਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਬਿਆਨ ਵਿੱਚ ਐਡਵੋਕੇਟ ਧਾਮੀ ਨੇ ਕਿਹਾ ਕਿ ਹਿਮਾਚਲ ਵਿੱਚ ਸਿੱਖ ਸ਼ਰਧਾਲੂਆਂ ਨਾਲ ਵਾਪਰ ਰਹੀਆਂ ਘਟਨਾਵਾਂ ਤੋਂ ਸਪਸ਼ਟ ਹੈ ਕਿ ਉੱਥੋਂ ਦੀ ਸਰਕਾਰ ਤੇ ਪੁਲੀਸ ਪ੍ਰਸ਼ਾਸਨ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਅ ਰਹੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਗੰਭੀਰ ਮਾਮਲੇ ਉੱਤੇ ਚੁੱਪ ਰਹਿਣਾ ਵੀ ਸੂਬਾਈ ਲੋਕਾਂ ਵਿਰੁੱਧ ਭੁਗਤਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਹੈ ਕਿ ਉਹ ਆਪਣੇ ਲੋਕਾਂ ਦੀ ਤਰਜਮਾਨੀ ਕਰੇ ਅਤੇ ਉਨ੍ਹਾਂ ਨਾਲ ਹੋ ਰਹੇ ਧੱਕੇ ਦਾ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਏ। ਉਨ੍ਹਾਂ ਕਿਹਾ ਕਿ ਇਸ ਨਾਲ ਸਿੱਖ ਸ਼ਰਧਾਲੂਆਂ ਅੰਦਰ ਡਰ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ਜੋ ਦੇਸ਼ ਹਿੱਤ ਵਿੱਚ ਨਹੀਂ। ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਡਾ. ਇੰਦਰਬੀਰ ਸਿੰਘ ਅਤੇ ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਨੇ ਵੀ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕੀਤੀ ਹੈ।

ਗਿਆਨੀ ਹਰਪ੍ਰੀਤ ਨੇ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਾ ਕਰਨ ਨੂੰ ਮੰਦਭਾਗਾ ਦੱਸਿਆ

ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਹਿਮਾਚਲ ਪ੍ਰਦੇਸ਼ ਵਿੱਚ ਵਾਪਰੀਆਂ ਘਟਨਾਵਾਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸਥਾਨਕ ਸੂਬਾ ਸਰਕਾਰ ਵੱਲੋਂ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤਾ ਜਾਣਾ ਮੰਦਭਾਗਾ ਹੈ। ਉਨ੍ਹਾਂ ਪੰਜਾਬੀਆਂ, ਖਾਸ ਕਰ ਸਿੱਖ ਯਾਤਰੂਆਂ ਨੂੰ ਕਿਹਾ ਕਿ ਜੇਕਰ ਸੈਰ-ਸਪਾਟੇ ’ਤੇ ਨਿਰਭਰ ਹਿਮਾਚਲ ਦੇ ਲੋਕਾਂ ਨੂੰ ਸੈਲਾਨੀਆਂ ਦੀ ਕਦਰ ਨਹੀਂ ਕਰਨੀ ਆਉਂਦੀ ਤਾਂ ਉਹ ਹੋਰ ਪਹਾੜੀ ਸੂਬਿਆਂ ਵੱਲ ਰੁਖ਼ ਕਰਨ।

ਚੀਮਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਨੂੰ ਦਖ਼ਲ ਦੇਣ ਦੀ ਅਪੀਲ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਿਮਾਚਲ ਪ੍ਰਦੇਸ਼ ਵਿੱਚ ਸਿੱਖ ਸ਼ਰਧਾਲੂਆਂ ਨਾਲ ਹੋ ਰਹੀ ਬਦਸਲੂਕੀ ’ਤੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ। ਅਕਾਲੀ ਆਗੂ ਡਾ. ਚੀਮਾ ਨੇ ਇਸ ਮਾਮਲੇ ਸਬੰਧੀ ‘ਐਕਸ’ ’ਤੇ ਪੋਸਟ ਸਾਂਝੀ ਕੀਤੀ। ਸ਼੍ਰੋਮਣੀ ਅਕਾਲੀ ਦਲ ਨੇ ਹਿਮਾਚਲ ਪ੍ਰਦੇਸ਼ ਤੇ ਹੋਰਨਾਂ ਪਹਾੜੀ ਰਾਜਾਂ ਵਿਚ ਸਿੱਖ ਭਾਈਚਾਰੇ ਦੇ ਲੋਕਾਂ ਨਾਲ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਦੀ ਨਿਖੇਧੀ ਕੀਤੀ ਅਤੇ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ।

Advertisement
Show comments