ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਚੰਡੀਗੜ੍ਹ ’ਤੇ ਹਿਮਾਚਲ ਪ੍ਰਦੇਸ਼ ਦਾ ਵੀ ਹੱਕ: ਸੁੱਖੂ

ਮੁੱਖ ਮੰਤਰੀ ਨੇ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰੂ ਕੇ ਮਹਿਲ ਵਿੱਚ ਮੱਥਾ ਟੇਕਿਆ
Advertisement

ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਿਆਈ ਦਿਵਸ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ ਅਤੇ ਗੁਰਦੁਆਰਾ ਗੁਰੂ ਕੇ ਮਹਿਲ ਭੋਰਾ ਸਾਹਿਬ ਵਿੱਚ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹਾਦਤ ਨੇ ਹਿੰਦੂ ਧਰਮ ਦੀ ਹੋਂਦ ਨੂੰ ਸੁਰੱਖਿਅਤ ਕੀਤਾ। ਚੰਡੀਗੜ੍ਹ ਬਾਰੇ ਉਨ੍ਹਾਂ ਕਿਹਾ ਕਿ ਪੰਜਾਬ ਪੁਨਰਗਠਨ ਕਾਨੂੰਨ 1966 ਅਨੁਸਾਰ ਹਿਮਾਚਲ ਵੀ ਪੰਜਾਬ ਤੋਂ ਵੱਖਰਾ ਬਣਿਆ ਸੀ। ਇਸ ਲਈ ਚੰਡੀਗੜ੍ਹ ’ਤੇ ਪੰਜਾਬ ਦੇ ਨਾਲ ਹਿਮਾਚਲ ਪ੍ਰਦੇਸ਼ ਦਾ ਵੀ ਹੱਕ ਬਣਦਾ ਹੈ। ਮੁੱਖ ਮੰਤਰੀ ਸੁੱਖੂ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਹਿਮਾਚਲ ਦਾ ਬਣਦਾ ਹਿੱਸਾ ਤੁਰੰਤ ਦਿੱਤਾ ਜਾਵੇ। ਇਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁੱਖ ਮੰਤਰੀ ਸੁੱਖੂ ਦਾ ਸਨਮਾਨ ਕੀਤਾ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੀ ਸ਼ਹਾਦਤ ਨੇ ਭਾਈਚਾਰੇ ਦੀ ਏਕਤਾ, ਮਨੁੱਖਤਾ ਲਈ ਪ੍ਰੇਮ ਅਤੇ ਸਮਾਜਿਕ ਸ਼ਾਂਤੀ ਦਾ ਸੁਨੇਹਾ ਦਿੱਤਾ ਹੈ ਅਤੇ ਉਨ੍ਹਾਂ ਦੀ ਸ਼ਹਾਦਤ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਸਮਾਗਮ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ ਧਨੌਲਾ, ਭਾਈ ਅਮਰਜੀਤ ਸਿੰਘ ਚਾਵਲਾ, ਡਾ. ਦਲਜੀਤ ਸਿੰਘ ਭਿੰਡਰ, ਵਿਧਾਇਕ ਹਰਦੀਪ ਸਿੰਘ ਬਾਵਾ, ਵਿਪਨ ਸ਼ਰਮਾ ਅਤੇ ਜੁਗਰਾਜ ਸਿੰਘ ਸੈਣੀ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।

Advertisement
Advertisement
Show comments