ਪਾਲ ਸਿੰਘ ਨੌਲੀ
ਜਲੰਧਰ, 27 ਜਨਵਰੀ
ਭਾਰਤ ਵਿਚ ਹਾਕੀ ਦੀ ਸਿਰਮੌਰ ਸੰਸਥਾ ਹਾਕੀ ਇੰਡੀਆ ਨੇ ਹਾਕੀ ਪੰਜਾਬ ਦੀਆਂ ਚੋਣਾਂ ਵਿਚ ਕਥਿਤ ਘਪਲੇਬਾਜ਼ੀ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਹਾਕੀ ਦੇ ਪ੍ਰਧਾਨ ਤੇ ਪੰਜਾਬ ਦੇ ਖੇਡ ਮੰਤਰੀ ਓਲੰਪੀਅਨ ਪਰਗਟ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਜਾਣਕਾਰੀ ਲੋਕ ਮੁੱਦਿਆਂ ਬਾਰੇ ਆਵਾਜ਼ ਉਠਾਉਣ ਵਾਲੇ ਸਾਬਕਾ ਪੀਸੀਐੱਸ ਅਧਿਕਾਰੀ ਇਕਬਾਲ ਸਿੰਘ ਸੰਧੂ ਨੇ ਦਿੰਦਿਆਂ ਫੈਸਲੇ ਦਾ ਸਵਾਗਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਘਪਲੇਬਾਜ਼ੀ ਕਾਰਨ ਹਾਕੀ ਇੰਡੀਆ ਨੇ ਹਾਕੀ ਪੰਜਾਬ ਖ਼ਿਲਾਫ਼ ਕਾਰਵਾਈ ਕੀਤੀ ਹੈ। ਸੁਰਜੀਤ ਹਾਕੀ ਸੁਸਾਇਟੀ ਦੇ 38 ਸਾਲ ਸਕੱਤਰ ਰਹੇ ਜਨਰਲ ਸੰਧੂ ਨੇ ਕਿਹਾ ਕਿ ਹਾਕੀ ਇੰਡੀਆ ਨੇ ਪੰਜਾਬ ਦੇ ਖਿਡਾਰੀਆਂ ਦੇ ਹਿੱਤਾਂ ਦਾ ਧਿਆਨ ਰੱਖਦੇ ਹੋਏ ਰੋਜ਼ਾਨਾ ਦੇ ਕੰਮ ਕਾਜ ਲਈ ਤਿੰਨ ਮੈਂਬਰੀ ਐਡਹਾਕ ਕਮੇਟੀ ਬਣਾਈ ਹੈ ਜਿਸ ਵਿਚ ਭੋਲਾ ਨਾਥ ਸਿੰਘ, ਓਲੰਪੀਅਨ ਬਲਵਿੰਦਰ ਸਿੰਘ ਸ਼ੰਮੀ ਅਤੇ ਕਮਾਂਡਰ ਆਰ ਕੇ ਸ੍ਰੀਵਾਸਤਵਾ ਨੂੰ ਕ੍ਰਮਵਾਰ ਚੇਅਰਮੈਨ, ਮੈਂਬਰ ਅਤੇ ਕਨਵੀਨਰ ਨਿਯੁਕਤ ਗਿਆ ਹੈ।