DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Hola Mohalla: ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ.ਗੁਰਪ੍ਰੀਤ ਕੌਰ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ

ਹੋਲੇ ਮਹੱਲੇ ਨੂੰ ਮਾਨਵਤਾ ਦਾ ਤਿਓਹਾਰ ਦੱਸਿਆ; ਨਵੇਂ ਜਥੇਦਾਰ ਦੀ ਚੋਣ ਸਬੰਧੀ ਕੁਝ ਵੀ ਕਹਿਣ ਤੋਂ ਟਾਲਾ ਵੱਟਿਆ; ਕੈਬਨਿਟ ਮੰਤਰੀ ਹਰਜੋਤ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੂੰਡੀਆਂ ਵੀ ਰਹੇ ਮੌਜੂਦ
  • fb
  • twitter
  • whatsapp
  • whatsapp
Advertisement

ਬੀਐੱਸ.ਚਾਨਾ

ਸ੍ਰੀ ਆਨੰਦਪੁਰ ਸਾਹਿਬ, 14 ਮਾਰਚ

Advertisement

Hola Mohalla ਖਾਲਸੇ ਦੀ ਧਰਤੀ ਸ੍ਰੀ ਆਨੰਦਪੁਰ ਸਾਹਿਬ ਵਿਖੇ ਮਨਾਏ ਜਾ ਹੋਲੇ ਮਹੱਲੇ ਦੇ ਦੂਜੇ ਦਿਨ ਅੱਜ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਕੁਲਦੀਪ ਸਿੰਘ ਧਾਲੀਵਾਲ ਅਤੇ ਹਰਦੀਪ ਸਿੰਘ ਖੁੰਡੀਆਂ ਵੀ ਮੌਜੂਦ ਰਹੇ।

ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਖਾਲਸੇ ਦੇ ਕੌਮੀ ਤਿਉਹਾਰ ਹੋਲੇ ਮਹੱਲੇ ਦੀਆਂ ਸਮੂਹ ਸਾਧ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਹੋਲਾ ਮਹੱਲਾ ਇੱਕ ਧਰਮ ਜਾਂ ਇੱਕ ਬਿਰਾਦਰੀ ਦੇ ਲੋਕਾਂ ਦਾ ਤਿਉਹਾਰ ਨਹੀਂ ਸਗੋਂ ਸਮੁੱਚੀ ਮਾਨਵਤਾ ਦਾ ਤਿਉਹਾਰ ਹੈ ਅਤੇ ਅੱਜ ਦੇਸ਼ ਤੇ ਦੁਨੀਆਂ ਤੋਂ ਲੱਖਾਂ ਦੀ ਤਾਦਾਦ ਵਿੱਚ ਸੰਗਤ ਗੁਰੂ ਚਰਨਾਂ ਵਿੱਚ ਮੱਥਾ ਟੇਕ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਅਤੇ ਇੱਥੋਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੈ ਤੇ ਜਲਦ ਕੋਈ ਮਲਟੀ ਸਪੈਸ਼ਲਿਟੀ ਹਸਪਤਾਲ ਜਾਂ ਇਸ ਇਲਾਕੇ ਲਈ ਲੋੜੀਂਦੀਆਂ ਹੋਰ ਸਹੂਲਤਾਂ ਨੂੰ ਪਹਿਲ ਦੇ ਅਧਾਰ ’ਤੇ ਪੂਰਾ ਕੀਤਾ ਜਾਵੇਗਾ। ਨਵੇਂ ਜਥੇਦਾਰ ਦੀ ਚੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਧਾਰਮਿਕ ਮੁੱਦਾ ਹੈ ਤੇ ਅੱਜ ਹੋਲੇ ਮਹੱਲੇ ਦੇ ਪਾਵਨ ਦਿਹਾੜੇ ’ਤੇ ਉਹ ਇਸ ਸਬੰਧੀ ਕੁਝ ਨਹੀਂ ਕਹਿਣਾ ਚਾਹੁੰਦੇ।

Advertisement
×