ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਪਠਾਨਕੋਟ ’ਚ ਭਾਰੀ ਮੀਂਹ ਮਗਰੋਂ ਸਿੱਖਿਆ ਸੰਸਥਾਵਾਂ ’ਚ ਛੁੱਟੀ ਦਾ ਐਲਾਨ

ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਉਝ, ਰਾਵੀ ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ...
ਚੱਕੀ ਦਰਿਆ ਤੇ ਬਣੇ ਰੇਲਵੇ ਪੁਲ ਨੂੰ ਲੱਗੇ ਖੋਰੇ ਦਾ ਦ੍ਰਿਸ਼।-ਫੋਟੋ:ਐਨ.ਪੀ. ਧਵਨ
Advertisement

ਪਠਾਨਕੋਟ ਜ਼ਿਲ੍ਹਾ ਪ੍ਰਸ਼ਾਸਨ ਨੇ ਲਗਾਤਾਰ ਪੈ ਰਹੇ ਮੀਂਹ ਦੇ ਮੱਦੇਨਜ਼ਰ ਸੋਮਵਾਰ ਨੂੰ ਸਾਰੇ ਵਿਦਿਅਕ ਅਦਾਰਿਆਂ ਵਿੱਚ ਛੁੱਟੀ ਐਲਾਨ ਦਿੱਤੀ ਹੈ। ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਤੋਂ ਬਾਅਦ ਉਝ, ਰਾਵੀ ਦਰਿਆਵਾਂ ਅਤੇ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਤੋਂ ਬਾਅਦ ਪੰਜਾਬ ਦੇ ਪਠਾਨਕੋਟ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਕਈ ਪਿੰਡ ਪ੍ਰਭਾਵਿਤ ਹੋਏ ਹਨ।

ਪਠਾਨਕੋਟ ਦੇ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵੱਲੋਂ ਜਾਰੀ ਹੁਕਮਾਂ ਮੁਤਾਬਕ ਜ਼ਿਲ੍ਹੇ ਵਿੱਚ ਲਗਾਤਾਰ ਪੈ ਰਹੇ ਮੀਂਹ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੇ ਸਰਕਾਰੀ/ਗੈਰ-ਸਰਕਾਰੀ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ 25 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisement

ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਐਤਵਾਰ ਨੂੰ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਨੁਕਸਾਨ ਦਾ ਮੁਆਵਜ਼ਾ ਦੇਵੇਗੀ। ਉਝ, ਰਾਵੀ ਦਰਿਆਵਾਂ ਅਤੇ ਮੌਸਮੀ ਨਦੀਆਂ ਵਿੱਚ ਪਾਣੀ ਦੇ ਭਾਰੀ ਵਹਾਅ ਕਾਰਨ, ਭਾਰਤ-ਪਾਕਿ ਸਰਹੱਦ ਦੇ ਨਾਲ ਲੱਗਦੇ ਪਿੰਡਾਂ ਵਿੱਚ ਸਥਿਤੀ ਗੰਭੀਰ ਬਣੀ ਹੋਈ ਹੈ। ਪੀਟੀਆਈ

Advertisement
Tags :
PathankotSchool colleges closedਸਕੂਲ ਕਾਲਜ ਬੰਦਪੰਜਾਬ ਖ਼ਬਰਾਂਪੰਜਾਬੀ ਖ਼ਬਰਾਂਪਠਾਨਕੋਟਮੀਂਹ