Punjab By polls: ਗੁਰਦਾਸਪੁਰ, ਹੁਸ਼ਿਆਰਪੁਰ, ਮੁਕਤਸਰ ਤੇ ਬਰਨਾਲਾ ਜ਼ਿਲ੍ਹਿਆਂ ਵਿੱਚ 20 ਨੂੰ ਛੁੱਟੀ
Punjab By polls
Advertisement
ਚੰਡੀਗੜ੍ਹ (ਟਨਸ):
Punjab By polls: ਪੰਜਾਬ ਸਰਕਾਰ ਨੇ ਸੂਬੇ ਦੇ ਚਾਰ ਜ਼ਿਲ੍ਹਿਆਂ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਮੁੱਖ ਰੱਖਦਿਆਂ ਗੁਰਦਾਸਪੁਰ, ਹੁਸ਼ਿਆਰਪੁਰ, ਸ੍ਰੀ ਮੁਕਤਸਰ ਸਾਹਿਬ ਅਤੇ ਬਰਨਾਲਾ ਜ਼ਿਲ੍ਹਿਆਂ ਅਧੀਨ ਆਉਂਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ਵਿੱਚ 20 ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਛੁੱਟੀ ਦਾ ਐਲਾਨ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਤਹਿਤ ਕੀਤਾ ਗਿਆ ਹੈ। ਇਹ ਛੁੱਟੀ ਨਿਰਧਾਰਤ ਛੁੱਟੀਆਂ ਵਿੱਚੋਂ ਨਹੀਂ ਕੱਟੀ ਜਾਵੇਗੀ।
Advertisement
Advertisement