ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਮੌਕੇ 11 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ 11 ਅਕਤੂਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਸਥਾਨਕ ਛੁੱਟੀ ਹੋਵੇਗੀ। ਪ੍ਰਸੋਨਲ ਵਿਭਾਗ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। -ਟਨਸ