ਪਾਵਨ ਸਰੂਪ: ਸਿੱਖ ਸੰਗਤ ’ਤੇ ਹਮਲਾ ਮੰਦਭਾਗਾ: ਰੰਧਾਵਾ

ਪਾਵਨ ਸਰੂਪ: ਸਿੱਖ ਸੰਗਤ ’ਤੇ ਹਮਲਾ ਮੰਦਭਾਗਾ: ਰੰਧਾਵਾ

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 15 ਸਤੰਬਰ

ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਸਰਾਵਾਂ ਨੇੜੇ ਵਾਪਰੀ ਅੱਜ ਘਟਨਾ ਨੂੰ ਸ਼੍ਰੋਮਣੀ ਕਮੇਟੀ ਨੇ ਕੁਝ ਲੋਕਾਂ ਵੱਲੋਂ ਕੀਤੀ ਹੁਲੜਬਾਜ਼ੀ ਕਰਾਰ ਦਿੱਤਾ ਹੈ ਅਤੇ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਕਿਹਾ ਕਿ ਹੁੱਲੜਬਾਜ਼ੀ ਕਰਨ ਵਾਲੇ ਲੋਕ ਬੀਤੇ ਦਿਨ ਤੋਂ ਧਰਨਾ ਲਾਉਣ ਵਾਲੀਆਂ ਸਤਿਕਾਰ ਕਮੇਟੀਆਂ ਵਿੱਚੋਂ ਨਹੀਂ ਸਨ, ਸਗੋਂ ਇਹ ਜਾਣਬੁੱਝ ਕੇ ਮਾਹੌਲ ਖਰਾਬ ਕਰਨ ਦੀ ਮਨਸ਼ਾ ਨਾਲ ਆਏ ਲੋਕ ਸਨ। ਇਸ ਦੌਰਾਨ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਵੱਲੋਂ ਸਿੱਖ ਸੰਗਤ ’ਤੇ ਹਮਲਾ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਟਾਸਕ ਫੋਰਸ ਵੱਲੋਂ ਕੀਤਾ ਹਿੰਸਕ ਹਮਲਾ ਅਤੇ ਗਾਲੀ ਗਲੋਚ ਨਿੰਦਣਯੋਗ ਹੈ। ਉਨ੍ਹਾਂ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲੋਂ ਜਵਾਬ ਮੰਗਿਆ ਹੈ ਕਿ ਉਹ ਕਿਸ ਦੇ ਦਬਾਅ ਹੇਠ ਟਾਸਕ ਫੋਰਸ ਨੂੰ ਸਿੱਖ ਸੰਗਤ ਨੂੰ ਨਿਸ਼ਾਨਾ ਬਣਾਉਣ ਲਈ ਉਕਸਾ ਰਹੇ ਹਨ। ਉਨ੍ਹਾਂ ਇਸ ਮਾਮਲੇ ਨਾਲ ਬਾਦਲਕਿਆਂ ਦੇ ਗੁਨਾਹਾਂ ਵਿਚ ਇਕ ਹੋਰ ਪੰਨਾ ਜੁੜ ਗਿਆ ਹੈ। ਇਸੇ ਤਰ੍ਹਾਂ ਦਲ ਖਾਲਸਾ ਦੇ ਕੰਵਰਪਾਲ ਸਿੰਘ, ਅਕਾਲ ਫੈਡਰੇਸ਼ਨ ਦੇ ਨਰਾਇਣ ਸਿੰਘ ਨੇ ਅੱਜ ਵਾਪਰੀ ਘਟਨਾ ਲਈ ਸ਼੍ਰੋਮਣੀ ਕਮੇਟੀ ਦੀ ਸਖ਼ਤ ਨਿੰਦਾ ਕੀਤਾ ਹੈ ਅਤੇ ਇਸ ਨੂੰ ਬੌਖਲਾਹਟ ਦਾ ਨਤੀਜਾ ਕਰਾਰ ਦਿੱਤਾ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਆਗੂ ਤੇ ਉਨ੍ਹਾਂ ਦੇ ਸਾਥੀਆਂ ਨੇ ਵੀ ਅੱਜ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਵਿਰੋਧੀ ਪਾਰਟੀਆਂ ਵੱਲੋਂ ਰਾਸ਼ਟਰਪਤੀ ਨੂੰ ਤਜਵੀਜ਼ਤ ਖੇਤੀ ਕਾਨੂੰਨਾਂ ’ਤੇ ਸਹੀ ਨਾ ਪਾਉਣ ਦੀ ਅਪੀਲ

ਗੈਰ-ਐੱਨਡੀਏ ਪਾਰਟੀਆਂ ਨੇ ਰਾਸ਼ਟਰਪਤੀ ਨੂੰ ਭੇਜਿਆ ਮੈਮੋਰੈਂਡਮ, ਮਿਲਣ ਦਾ ...

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

ਖੇਤੀ ਬਿੱਲ: ਵਿਰੋਧੀ ਧਿਰਾਂ ਵੱਲੋਂ ਸੰਸਦ ਦੇ ਅਹਾਤੇ ਵਿੱਚ ਪ੍ਰਦਰਸ਼ਨ

8 ਸੰਸਦ ਮੈਂਬਰਾਂ ਦੀ ਮੁਅੱਤਲੀ ਖਿਲਾਫ਼ ਜਤਾਇਆ ਰੋਸ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਬਿਹਾਰ ’ਚ 14,258 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਰੱਖਿਆ ਨੀਂਹ ਪੱਥਰ

ਸ਼ਹਿਰ

View All