ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਜੂਨ
ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਸੂਬੇ ਵਿੱਚ ਵਿਗੜ ਰਹੀ ਅਮਨ ਕਾਨੂੰਨ ਦੀ ਸਥਿਤੀ ਸਬੰਧੀ ਭਗਵੰਤ ਸਿੰਘ ਮਾਨ ਦੀ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਕਤਲਾਂ ਕਾਰਨ ਸੂਬੇ ਭਰ ਵਿੱਚ ਸਹਿਮ ਦਾ ਮਾਹੌਲ ਹੈ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਦੇ ਕਤਲ ਨੇ ਪੰਜਾਬੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਟਿਆਲੇ ਵਿੱਚ ਵੀ ਮਾਂ-ਧੀ ਦਾ ਕਤਲ ਕਰ ਦਿੱਤਾ ਗਿਆ। ਲੁਧਿਆਣਾ-ਜਲੰਧਰ ਹਾਈਵੇਅ ’ਤੇ ਲੁਟੇਰਿਆਂ ਨੇ ਪੀਆਰਟੀਸੀ ਦੀ ਬੱਸ ਲੁੱਟ ਲਈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਦੀ ਦਿਨੋਂ-ਦਿਨ ਵਿਗੜਦੀ ਜਾ ਰਹੀ ਸਥਿਤੀ ਤੋਂ ਸਾਬਤ ਹੋ ਰਿਹਾ ਹੈ ਕਿ ਸੂਬੇ ਵਿੱਚ ਗ੍ਰਹਿ ਵਿਭਾਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕੋਲੋਂ ਸੰਭਾਲਿਆ ਨਹੀਂ ਜਾ ਰਿਹਾ।