DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਇਮਾਨਦਾਰੀ ਹੀ ਮੇਰਾ ਅਸਲ ਸਰਮਾਇਆ: ਭਗਵੰਤ ਮਾਨ

ਵਿਰੋਧੀ ਪਾਰਟੀਆਂ ਪੰਜਾਬ ਨੂੰ ਲੁੱਟਣ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ: ਮੁੱਖ ਮੰਤਰੀ

  • fb
  • twitter
  • whatsapp
  • whatsapp
featured-img featured-img
ਪਿੰਡ ਬੱਲਰਾਂ ਵਿੱਚ ਸੈਲਫੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ। -ਫੋਟੋ: ਰਾਜੇਸ਼ ਸੱਚਰ
Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਿੱਜੀ ਹਿੱਤਾਂ ਦੀ ਬਜਾਏ ਇਮਾਨਦਾਰੀ ਹੀ ਉਨ੍ਹਾਂ ਦਾ ਅਸਲ ਸਰਮਾਇਆ ਹੈ। ਉਹ ਪੰਜਾਬ ਦੇ ਹੱਕਾਂ ਲਈ ਲੜਨ ਕਾਰਨ ਭਾਜਪਾ ਦੀ ਈ ਡੀ ਅਤੇ ਸੀ ਬੀ ਆਈ ਦੀ ਕਾਰਵਾਈ ਦਾ ਸਾਹਮਣਾ ਕਰ ਰਹੇ ਹਨ, ਜਦੋਂ ਕਿ ਰਵਾਇਤੀ ਵਿਰੋਧੀ ਪਾਰਟੀਆਂ ਸੂਬੇ ਨੂੰ ਲੁੱਟਣ ਲਈ ਸੱਤਾ ’ਤੇ ਨਜ਼ਰ ਰੱਖ ਰਹੀਆਂ ਹਨ। ਸੰਗਰੂਰ ਦੇ ਪਿੰਡ ਬੱਲਰਾਂ ਵਿੱਚ ‘ਲੋਕ ਮਿਲਣੀ’ ਦੌਰਾਨ ਉਨ੍ਹਾਂ ਕਿਹਾ,‘ਸਾਡੀ ਸਰਕਾਰ ਬਿਨਾਂ ਕਿਸੇ ਰਿਸ਼ਵਤ ਜਾਂ ਸਿਫ਼ਾਰਿਸ਼ ਦੇ 70,680 ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ, ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਭੁਗਤਾਨ ਸ਼ੁਰੂ ਕਰ ਕੇ ਬਦਲੇ ਦੀ ਰਾਜਨੀਤੀ ਖ਼ਤਮ ਕਰ ਰਹੀ ਹੈ।’

ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘ਪਿੰਡ ਬੱਲਰਾਂ (ਲਹਿਰਾਗਾਗਾ) ਵਿੱਚ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਮਾਵਾਂ ਅਤੇ ਭੈਣਾਂ ਵੱਲੋਂ ਦਿਖਾਇਆ ਗਿਆ ਅਥਾਹ ਪਿਆਰ ਇਸ ਗੱਲ ਦਾ ਪ੍ਰਤੀਕ ਹੈ ਕਿ ਸੱਚਾਈ ਦਾ ਸੂਰਜ ਕਦੇ ਨਹੀਂ ਡੁੱਬਦਾ। ਬੱਲਰਾਂ ਦੇ ਲੋਕਾਂ ਨਾਲ ਮੇਰਾ ਸਬੰਧ 2012 ਤੋਂ ਹੈ ਅਤੇ ਉਨ੍ਹਾਂ ਨੇ ਹਮੇਸ਼ਾ ਮੈਨੂੰ ਮੇਰੀ ਉਮੀਦ ਨਾਲੋਂ ਵੀ ਵੱਧ ਪਿਆਰ ਦਿੱਤਾ ਹੈ। ਸਾਡਾ ਟੀਚਾ ਤੁਹਾਡੇ ਧੀਆਂ-ਪੁੱਤਰਾਂ ਨੂੰ ਪੜ੍ਹਾਉਣਾ ਅਤੇ ਉਨ੍ਹਾਂ ਨੂੰ ਉੱਚੇ ਅਹੁਦਿਆਂ ’ਤੇ ਪਹੁੰਚਾਉਣਾ ਹੈ।’ ਇਸ ਦੌਰਾਨ ਉਨ੍ਹਾਂ ਬੱਲਰਾਂ ਲਈ 35 ਲੱਖ ਰੁਪਏ ਅਤੇ ਗੁਆਂਢੀ ਪਿੰਡ ਲਹਿਲ ਖੁਰਦ ਲਈ 25 ਲੱਖ ਰੁਪਏ, ਕੁੱਲ 60 ਲੱਖ ਰੁਪਏ ਦੇ ਗ੍ਰਾਂਟ ਚੈੱਕ ਸੌਂਪੇ।

Advertisement

ਲੋਕ ਮਿਲਣੀ ਵਿੱਚ ਮੁੱਖ ਮੰਤਰੀ ਨੇ ਕਿਹਾ, ‘ਮੇਰੀ ਇਮਾਨਦਾਰੀ ਮੇਰੀ ਸਭ ਤੋਂ ਵੱਡੀ ਦੌਲਤ ਹੈ ਅਤੇ ਤਿੰਨ ਕਰੋੜ ਪੰਜਾਬੀਆਂ ਦਾ ਪਿਆਰ ਅਤੇ ਭਰੋਸਾ ਮੇਰੀ ਅਸਲ ਤਾਕਤ ਹੈ।’

Advertisement

ਕੇਂਦਰੀ ਜਾਂਚ ਏਜੰਸੀਆਂ ਦੀ ਦੁਰਵਰਤੋਂ ਬਾਰੇ ਭਾਜਪਾ ਨੂੰ ਘੇਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੇ ਹੱਕਾਂ ਲਈ ਲੜ ਰਹੇ ਹਨ। ਇਸੇ ਕਰ ਕੇ ਭਾਜਪਾ ਨੇ ਈ ਡੀ ਅਤੇ ਸੀ ਬੀ ਆਈ ਨੂੰ ਉਨ੍ਹਾਂ ਪਿੱਛੇ ਲਾਇਆ ਹੈ, ਜੋ ਲੋਕ ਪੰਜਾਬ ਲਈ ਆਵਾਜ਼ ਉਠਾਉਂਦੇ ਹਨ, ਉਨ੍ਹਾਂ ’ਤੇ ਰਾਜਨੀਤਿਕ ਦਬਾਅ ਪਾਇਆ ਜਾ ਰਿਹਾ ਹੈ ਪਰ ਉਹ ਨਿੱਜੀ ਆਰਾਮ ਲਈ ਕਦੇ ਵੀ ਪੰਜਾਬ ਦੇ ਹੱਕਾਂ ਨਾਲ ਸਮਝੌਤਾ ਨਹੀਂ ਕਰਨਗੇ। ਵਿਰੋਧੀ ਪਾਰਟੀਆਂ ਪੰਜਾਬ ਦੀ ਸੇਵਾ ਕਰਨ ਲਈ ਨਹੀਂ, ਸਗੋਂ ਸੂਬੇ ਦੇ ਸਾਧਨਾਂ ’ਤੇ ਮੁੜ ਕਬਜ਼ਾ ਕਰਨ ਲਈ ਸੱਤਾ ਹਥਿਆਉਣਾ ਚਾਹੁੰਦੀਆਂ ਹਨ। ਪੰਜਾਬ ਵਿੱਚ ਪਹਿਲੀ ਵਾਰ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਜਾਂ ਰਾਜਨੀਤਿਕ ਸਿਫ਼ਾਰਸ਼ ਦੇ ਸਰਕਾਰੀ ਨੌਕਰੀਆਂ ਮਿਲ ਰਹੀਆਂ ਹਨ। ਉਨ੍ਹਾਂ ਦੀ ਸਰਕਾਰ ਨੇ ਪਰਿਵਾਰਾਂ ‘ਤੇ ਵਿੱਤੀ ਬੋਝ ਘਟਾਉਣ ਅਤੇ ਜਨਤਕ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕਈ ਕਦਮ ਚੁੱਕੇ ਹਨ। ਇਨ੍ਹਾਂ ਵਿੱਚ ਮੁਫ਼ਤ ਬਿਜਲੀ, 70,000 ਤੋਂ ਵੱਧ ਨੌਜਵਾਨਾਂ ਲਈ ਰੁਜ਼ਗਾਰ, ਸੜਕਾਂ ਵਿੱਚ ਸੁਧਾਰ, ਬਿਹਤਰ ਸਿੱਖਿਆ ਅਤੇ ਸਿਹਤ ਸੰਭਾਲ ਅਤੇ ਟੌਲ ਪਲਾਜ਼ਿਆਂ ਨੂੰ ਬੰਦ ਕਰਨਾ ਸ਼ਾਮਲ ਹੈ, ਜਿਸ ਨਾਲ ਯਾਤਰੀਆਂ ਦੇ ਰੋਜ਼ਾਨਾ ਲਗਪਗ 70 ਲੱਖ ਰੁਪਏ ਦੀ ਬੱਚਤ ਹੋ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ ਦੀਆਂ ਹੋਰ ਪ੍ਰਾਪਤੀਆਂ ਗਿਣਾਈਆਂ।

Advertisement
×