ਖੇਤਰੀ ਪ੍ਰਤੀਨਿਧ
ਅੰਮ੍ਰਿਤਸਰ, 30 ਅਕਤੂਬਰ
ਆਮ ਆਦਮੀ ਪਾਰਟੀ ਵਲੋਂ ਸੰਗਠਨਾਤਮਕ ਢਾਂਚੇ ਦੇ ਵਿਸਥਾਰ ਤਹਿਤ ਐਲਾਨੇ ਗਏ ਨਵ-ਨਿਯੁਕਤ ਜ਼ਿਲ੍ਹਾ ਅੰਮ੍ਰਿਤਸਰ ਯੂਥ ਦੇ ਅਹੁਦੇਦਾਰਾਂ ਨੂੰ ਲੋਕ ਸਭਾ ਇੰਚਾਰਜ ਇਕਬਾਲ ਸਿੰਘ ਭੁੱਲਰ, ਜ਼ਿਲ੍ਹਾ ਪ੍ਰਧਾਨ ਸ਼ਹਿਰੀ ਜੀਵਨਜੋਤ ਕੌਰ ਅਤੇ ਜ਼ਿਲ੍ਹਾ ਸਕੱਤਰ ਪ੍ਰਭਬੀਰ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਦੇ ਸ਼ਹਿਰੀ ਮੁੱਖ ਦਫਤਰ ਵਿੱਚ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਭਗਵੰਤ ਸਿੰਘ ਕਵਲ ਜ਼ਿਲ੍ਹਾ ਯੂਥ ਪ੍ਰਧਾਨ ਨੇ ਕਿਹਾ ਕਿ ਪਾਰਟੀ ਹਾਈਕਮਾਂਡ ਵਲੋਂ ਯੂਥ ਵਿੰਗ ਨੂੰ ਮਜ਼ਬੂਤੀ ਦੇਣ ਲਈ ਹੋਰ ਮਿਹਨਤੀ ਨੌਜਵਾਨਾਂ ਨੂੰ ਸੰਗਠਨਾਤਮਕ ਢਾਂਚੇ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤੀ ਮਿਲੇਗੀ। ਇਸ ਸਮੇਂ ਜੈਦੀਪ ਸਿੰਘ ਸੰਧੂ ਨੂੰ ਸੂਬਾ ਉਪ ਪ੍ਰਧਾਨ, ਰਵਿੰਦਰ ਸਿੰਘ ਡਾਵਰ ਨੂੰ ਜ਼ਿਲ੍ਹਾ ਉਪ ਪ੍ਰਧਾਨ, ਜਸਪ੍ਰੀਤ ਸਿੰਘ ਬਲ ਨੂੰ ਜ਼ਿਲ੍ਹਾ ਉਪ ਪ੍ਰਧਾਨ, ਜਗਦੀਪ ਸਿੰਘ ਨੂੰ ਜ਼ਿਲ੍ਹਾ ਸੰਯੁਕਤ ਸਕੱਤਰ, ਪਲਵਿੰਦਰ ਸਿੰਘ ਪ੍ਰਿੰਸ ਜ਼ਿਲ੍ਹਾ ਸੰਯੁਕਤ ਸਕੱਤਰ, ਹਰਪ੍ਰੀਤ ਸਿੰਘ ਆਹਲੂਵਾਲੀਆ ਨੂੰ ਜ਼ਿਲ੍ਹਾ ਸੰਯੁਕਤ ਸਕੱਤਰ, ਗਗਨਦੀਪ ਸਿੰਘ ਛੀਨਾ ਨੂੰ ਜ਼ਿਲ੍ਹਾ ਸੰਯੁਕਤ ਸਕੱਤਰ, ਗੁਰਪ੍ਰੀਤ ਸਿੰਘ ਧਨੋਆ ਨੂੰ ਜ਼ਿਲ੍ਹਾ ਸੰਯੁਕਤ ਸਕੱਤਰ, ਹਰਪ੍ਰੀਤ ਸਿੰਘ ਬੇਦੀ ਨੂੰ ਜ਼ਿਲ੍ਹਾ ਸੰਯੁਕਤ ਸਕੱਤਰ ਐਲਾਨਿਆ ਗਿਆ ਹੈ।