DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Honour Killing in Tarn Taran: ਭਰਾਵਾਂ ਵੱਲੋਂ ਅਣਖ਼ ਖ਼ਾਤਰ ਜੀਜੇ ਦਾ ਕਤਲ

ਭੈਣ ਨੂੰ ਅਗਵਾ ਕਰ ਕੇ ਕੀਤਾ ਸੀ ਵਿਆਹ; ਬੱਸ ਅੱਡੇ ’ਤੇ ਘੇਰ ਕੇ ਕਿਰਚਾਂ ਮਾਰੀਆਂ

  • fb
  • twitter
  • whatsapp
  • whatsapp
Advertisement

ਇੱਥੇ ਦੋ ਸਕੇ ਭਰਾਵਾਂ ਨੇ ਆਪਣੀ ਭੈਣ ਨਾਲ ਵਿਆਹ ਕਰਵਾਉਣ ਵਾਲੇ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ ਜੀਤ (22) ਵਾਸੀ ਪਿੰਡ ਕੱਦਗਿੱਲ ਵਜੋਂ ਹੋਈ ਹੈ।

ਡੀ ਐੱਸ ਪੀ ਜਸਪਾਲ ਸਿੰਘ ਨੇ ਦੱਸਿਆ ਕਿ ਜਗਜੀਤ ਸਿੰਘ ਨੇ ਕਰੀਬ ਮਹੀਨਾ ਪਹਿਲਾਂ ਪਿੰਡ ਨੌਰੰਗਾਬਾਦ ਦੀ ਲੜਕੀ ਨੂੰ ਕਥਿਤ ਤੌਰ ’ਤੇ ਅਗਵਾ ਕਰ ਕੇ ਉਸ ਨਾਲ ਵਿਆਹ ਕਰਵਾ ਲਿਆ ਸੀ। ਲੜਕੀ ਦਾ ਪਰਿਵਾਰ ਇਸ ਰਿਸ਼ਤੇ ਨਾਲ ਸਹਿਮਤ ਨਹੀਂ ਸੀ। ਇਸੇ ਰੰਜਿਸ਼ ਤਹਿਤ ਲੜਕੀ ਦੇ ਭਰਾਵਾਂ ਜਸਪ੍ਰੀਤ ਸਿੰਘ ਜੱਸਾ ਅਤੇ ਹਰਪ੍ਰੀਤ ਸਿੰਘ ਹੈਪੀ ਨੇ ਤਰਨ ਤਾਰਨ ਬੱਸ ਅੱਡੇ ਦੇ ਬਾਹਰ ਜਗਜੀਤ ’ਤੇ ਹਮਲਾ ਕੀਤਾ ਜਿਸ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ।

Advertisement

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਮੁਖੀ ਪਰਮਜੀਤ ਸਿੰਘ ਵਿਰਦੀ ਦੀ ਅਗਵਾਈ ਹੇਠ ਪੁਲੀਸ ਪਾਰਟੀ ਮੌਕੇ ਉੱਤੇ ਪੁੱਜੀ। ਮ੍ਰਿਤਕ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਵਿਆਹ ਮਗਰੋਂ ਮੁਲਜ਼ਮਾਂ ਨੇ ਕਦੇ ਕੋਈ ਨਾਰਾਜ਼ਗੀ ਜ਼ਾਹਰ ਨਹੀਂ ਕੀਤੀ ਸੀ। ਲੜਕੀ ਦੀ ਮਾਤਾ ਕੁਲਵਿੰਦਰ ਕੌਰ ਅੱਜ ਵੀ ਆਪਣੀ ਧੀ ਨੂੰ ਮਿਲਣ ਉਨ੍ਹਾਂ ਦੇ ਘਰ ਆਈ ਸੀ। ਇਸੇ ਕਾਰਨ ਜਗਜੀਤ ਬੇਫ਼ਿਕਰ ਹੋ ਕੇ ਆਪਣੇ ਕੰਮ ’ਤੇ ਗਿਆ ਸੀ, ਪਰ ਮੁਲਜ਼ਮਾਂ ਨੇ ਸੂਹ ਲਾ ਕੇ ਉਸ ਦਾ ਕਤਲ ਕਰ ਦਿੱਤਾ।

Advertisement

ਇਸ ਸਬੰਧੀ ਪੁਲੀਸ ਨੇ ਬੀ ਐੱਨ ਐੱਸ ਦੀ ਧਾਰਾ 103 ਅਤੇ 3 (5) ਤਹਿਤ ਕੇਸ ਦਰਜ ਕਰ ਲਿਆ ਹੈ। ਡੀ ਐੱਸ ਪੀ ਅਨੁਸਾਰ ਪੁਲੀਸ ਨੇ ਇੱਕ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ ਹੈ; ਦੂਜੇ ਦੀ ਭਾਲ ਜਾਰੀ ਹੈ। ਪੁਲੀਸ ਜਾਂਚ ਵਿੱਚ ਪਤਾ ਲੱਗਾ ਕਿ ਜਗਜੀਤ ਨੇ ਪਹਿਲਾਂ ਵੀ ਨੌਰੰਗਾਬਾਦ ਦੀ ਇੱਕ ਹੋਰ ਲੜਕੀ ਨਾਲ ਇਸੇ ਢੰਗ ਨਾਲ ਵਿਆਹ ਕਰਵਾਇਆ ਸੀ, ਪਰ ਬਾਅਦ ਵਿੱਚ ਉਹ ਉਸ ਨੂੰ ਛੱਡ ਕੇ ਚਲੀ ਗਈ ਸੀ।

Advertisement
×