ਟਰੈਂਡਿੰਗਦੇਸ਼ਵਿਦੇਸ਼ਖੇਡਾਂਚੰਡੀਗੜ੍ਹਦਿੱਲੀਪੰਜਾਬਪਟਿਆਲਾਮਾਲਵਾਮਾਝਾਦੋਆਬਾਸਾਹਿਤਫ਼ੀਚਰਸਤਰੰਗਖੇਤੀਬਾੜੀ
Advertisement

ਹਸਪਤਾਲ ਵਿੱਚ ਗੁੰਡਾਗਰਦੀ, ਇੱਕ ਧਿਰ ਵੱਲੋਂ ਦੂਜੇ ’ਤੇ ਹਮਲਾ

ਡਾਕਟਰ ਨੇ ਭੱਜ ਕੇ ਜਾਨ ਬਚਾਈ; ਪੁਲੀਸ ਵੱਲੋਂ ਮੁਲਜ਼ਮਾਂ ਦੀ ਪਛਾਣ ਕਰਨ ਤੇ ਜਲਦੀ ਗ੍ਰਿਫ਼ਤਾਰ ਕਰਨ ਦਾ ਦਾਅਵਾ; ਡਾਕਟਰਾਂ ਵੱਲੋਂ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ
ਸੀਸੀਟੀਵੀ ਕੈਮਰਿਆਂ ਵਿੱਚ ਰਿਕਾਰਡ ਹੋਈ ਕਲਿੱਪ
Advertisement

ਕੇਪੀ ਸਿੰਘ

ਗੁਰਦਾਸਪੁਰ, 13 ਅਪਰੈਲ

Advertisement

ਇੱਥੋਂ ਦੇ ਸਰਕਾਰੀ ਹਸਪਤਾਲ ਵਿੱਚ ਸ਼ਨਿੱਚਰਵਾਰ ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ ਵੇਖਣ ਨੂੰ ਮਿਲਿਆ। ਜਾਣਕਾਰੀ ਅਨੁਸਾਰ ਕੁਝ ਲੋਕਾਂ ਦੀ ਆਪਸ ਵਿੱਚ ਝੜਪ ਹੋਈ ਸੀ। ਇਸ ਮਗਰੋਂ ਦੋਵੇਂ ਧਿਰਾਂ ਸਿਵਲ ਹਸਪਤਾਲ ਵਿੱਚ ਇਕੱਠੀਆਂ ਹੋ ਗਈਆਂ। ਇੱਕ ਧਿਰ ਦੇ ਨੌਜਵਾਨ ਡਾਕਟਰ ਦੇ ਕਮਰੇ ਵਿੱਚ ਚੈੱਕਅਪ ਕਰਵਾ ਰਹੇ ਸਨ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਕੁਝ ਨੌਜਵਾਨਾਂ ਨੇ ਡਾਕਟਰ ਦੇ ਕਮਰੇ ਵਿੱਚ ਆ ਕੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ ਅਤੇ ਹਸਪਤਾਲ ਵਿੱਚ ਭੰਨ-ਤੋੜ ਸ਼ੁਰੂ ਕਰ ਦਿੱਤੀ। ਡਿਊਟੀ ’ਤੇ ਤਾਇਨਾਤ ਡਾਕਟਰ ਰੋਹਿਤ ਨੇ ਭੱਜ ਕੇ ਆਪਣੀ ਜਾਨ ਬਚਾਈ।

ਇਸ ਹਮਲੇ ਦੀ ਇੱਕ ਸੀਸੀਟੀਵੀ ਵੀਡੀਓ ਵੀ ਸਾਹਮਣੇ ਆਈ ਹੈ ਜਿਸ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਪਹਿਲਾਂ ਵਾਰਡ ਵਿੱਚ ਕੱਪੜੇ ਨਾਲ ਆਪਣੇ ਮੂੰਹ ਬੰਨ੍ਹਦੇ ਹਨ ਅਤੇ ਡਾਕਟਰ ਦੇ ਕਮਰੇ ਵਿਚ ਆ ਕੇ ਦੂਜੀ ਧਿਰ ’ਤੇ ਹਮਲਾ ਕਰਨ ਮਗਰੋਂ ਫ਼ਰਾਰ ਹੋ ਜਾਂਦੇ ਹਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਗੁਰਦਾਸਪੁਰ ਵੱਲੋਂ ਹਸਪਤਾਲ ਦਾ ਦੌਰਾ ਕੀਤਾ ਗਿਆ ਤੇ ਪੱਤਰਕਾਰਾਂ ਨੂੰ ਦੱਸਿਆ ਕਿ ਮੁਲਜ਼ਮਾਂ ਦੀ ਪਹਿਚਾਣ ਹੋ ਚੁੱਕੀ ਹੈ ਅਤੇ ਉਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ।

ਦੂਸਰੇ ਪਾਸੇ ਡਾਕਟਰਾਂ ਨੇ ਸਿਵਲ ਹਸਪਤਾਲ ਵਿੱਚ ਸੁਰੱਖਿਆ ਯਕੀਨੀ ਬਣਾਉਣ ਦੀ ਮੰਗ ਕੀਤੀ ਹੈ। ਰਾਤ ਅਤੇ ਦਿਨ ਸਮੇਂ ਇੱਕ ਹੀ ਸੁਰੱਖਿਆ ਕਰਮੀ ਮੌਜੂਦ ਹੁੰਦਾ ਹੈ। ਅਜਿਹੇ ਮਾਹੌਲ ਵਿੱਚ ਡਾਕਟਰਾਂ ਨੂੰ ਕੰਮ ਕਰਨਾ ਕਾਫ਼ੀ ਔਖਾ ਹੁੰਦਾ ਹੈ। ਉਧਰ ਐੱਸਐੱਸਪੀ ਗੁਰਦਾਸਪੁਰ ਅਦਿੱਤਿਆ ਨੇ ਕਿਹਾ ਕਿ

ਸੀਸੀਟੀਵੀ ਦੇ ਅਧਾਰ ’ਤੇ ਹਮਲਾਵਰਾਂ ਦੀ ਪਹਿਚਾਣ ਹੋ ਚੁੱਕੀ ਹੈ, ਜਿਨ੍ਹਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਡਿਪਟੀ ਕਮਿਸ਼ਨਰ ਦਲਵਿੰਦਰ ਜੀਤ ਸਿੰਘ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਭੰਨਤੋੜ ਦਾ ਹਰਜਾਨਾ ਵੀ ਇਨ੍ਹਾਂ ਮੁਲਜ਼ਮਾਂ ਕੋਲੋਂ ਭਰਿਆ ਜਾਵੇਗਾ ਅਤੇ ਹਸਪਤਾਲ ਦੀ ਸੁਰੱਖਿਆ ਬਹਾਲ ਕੀਤੀ ਜਾਵੇਗੀ।

Advertisement