ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਰੂਪਨਗਰ ਦਾ ਹਸਪਤਾਲ ਤੇ ਨਸ਼ਾ ਛੁਡਾਉੂ ਕੇਂਦਰ ਸੀਲ

ਜਗਮੋਹਨ ਸਿੰਘ ਰੂਪਨਗਰ, 14 ਜਨਵਰੀ ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਅੱਜ ਬਾਅਦ ਦੁਪਹਿਰ ਰੂਪਨਗਰ ਦਾ ਸੀਰਤ ਹਸਪਤਾਲ ਤੇ ਨਸ਼ਾ ਛੁਡਾਉੂ ਕੇਂਦਰ ਸੀਲ ਕਰ ਦਿੱਤਾ ਹੈ। ਇਸ ਮੌਕੇ ਐੱਸਡੀਐੱਮ ਰੂਪਨਗਰ ਸਚਿਨ ਪਾਠਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਡਾਇਰੈਕਟਰ ਹੈਲਥ...
ਰੂਪਨਗਰ ਵਿੱਚ ਹਸਪਤਾਲ ਅਤੇ ਨਸ਼ਾ ਛੁਡਾਉੂ ਕੇਂਦਰ ਸੀਲ ਕਰਦੇ ਹੋਏ ਅਧਿਕਾਰੀ।
Advertisement

ਜਗਮੋਹਨ ਸਿੰਘ

ਰੂਪਨਗਰ, 14 ਜਨਵਰੀ

Advertisement

ਸਿਹਤ ਵਿਭਾਗ ਤੇ ਪ੍ਰਸ਼ਾਸਨ ਨੇ ਅੱਜ ਬਾਅਦ ਦੁਪਹਿਰ ਰੂਪਨਗਰ ਦਾ ਸੀਰਤ ਹਸਪਤਾਲ ਤੇ ਨਸ਼ਾ ਛੁਡਾਉੂ ਕੇਂਦਰ ਸੀਲ ਕਰ ਦਿੱਤਾ ਹੈ। ਇਸ ਮੌਕੇ ਐੱਸਡੀਐੱਮ ਰੂਪਨਗਰ ਸਚਿਨ ਪਾਠਕ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਡਾਇਰੈਕਟਰ ਹੈਲਥ ਪੰਜਾਬ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਦਾਇਤਾਂ ਅਨੁਸਾਰ ਸੀਰਤ ਹਸਪਤਾਲ ਨੂੰ ਸੀਲ ਕਰਕੇ ਸਾਰੇ ਸਟਾਕ ਰਜਿਸਟਰ ਆਪਣੇ ਕਬਜ਼ੇ ਵਿੱਚ ਲੈ ਲਏ ਗਏ ਹਨ ਅਤੇ ਦਵਾਈਆਂ ਨੂੰ ਹਸਪਤਾਲ ਦੀਆਂ ਅਲਮਾਰੀਆਂ ਵਿੱਚ ਸੀਲ ਕਰਕੇ ਉਸ ਦੀਆਂ ਚਾਬੀਆਂ ਸਿਹਤ ਵਿਭਾਗ ਨੇ ਆਪਣੀ ਕਸਟੱਡੀ ਵਿੱਚ ਲੈ ਲਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਦਾ ਲਾਇਸੈਂਸ ਫੌਰੀ ਤੌਰ ’ਤੇ ਮੁਅੱਤਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੋ ਮਰੀਜ਼ ਇਸ ਹਸਪਤਾਲ ਤੋਂ ਇਲਾਜ ਕਰਵਾ ਰਹੇ ਸਨ, ਉਹ ਸਰਕਾਰੀ ਹਸਪਤਾਲ ਤੋਂ ਆਪਣਾ ਇਲਾਜ ਕਰਵਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਇਸ ਹਸਪਤਾਲ ਦੇ ਮਾਲਕਾਂ ਦੇ ਪੂਰੇ ਪੰਜਾਬ ਵਿੱਚ ਸਥਿਤ 22 ਹਸਪਤਾਲਾਂ ਨੂੰ ਸਿਲਸਿਲੇਵਾਰ ਸੀਲ ਕੀਤਾ ਜਾ ਰਿਹਾ ਹੈ, ਜਿਸ ਤਹਿਤ ਉਨ੍ਹਾਂ ਵੱਲੋਂ ਇਹ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਅੱਜ ਦੀ ਕਾਰਵਾਈ ਦੌਰਾਨ ਹਸਪਤਾਲ ਵਿੱਚ ਕੋਈ ਵੀ ਮਰੀਜ਼ ਦਾਖਲ ਕੀਤਾ ਹੋਇਆ ਨਹੀਂ ਮਿਲਿਆ। ਇਸ ਕਾਰਵਾਈ ਦੌਰਾਨ ਉਨ੍ਹਾਂ ਨੂੰ ਹਸਪਤਾਲ ਦੇ ਨੇੜਲੇ ਵਸਨੀਕਾਂ ਦਾ ਭਰਪੂਰ ਸਹਿਯੋਗ ਮਿਲਿਆ ਹੈ ਅਤੇ ਇਨ੍ਹਾਂ ਲੋਕਾਂ ਵੱਲੋਂ ਵੀ ਸਮੇਂ ਸਮੇਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤਾਂ ਕੀਤੀਆਂ ਜਾ ਰਹੀਆਂ ਸਨ ਤੇ ਇਹ ਹਸਪਤਾਲ ਬੰਦ ਹੋਣ ਨਾਲ ਇਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਦਾ ਵੀ ਹੱਲ ਹੋ ਜਾਵੇਗਾ। ਇਸ ਮੌਕੇ ਐੱਸਐੱਮਓ ਉਪਿੰਦਰ ਸਿੰਘ, ਡਰੱਗ ਇੰਸਪੈਕਟਰ ਹਰਪ੍ਰੀਤ ਕੌਰ ਤੇ ਐੱਸਐੱਚਓ ਸਿਟੀ ਪਵਨ ਕੁਮਾਰ ਸ਼ਰਮਾ ਤੇ ਹੋਰ ਪੁਲੀਸ ਮੁਲਾਜ਼ਮ ਤੇ ਅਧਿਕਾਰੀ ਵੀ ਹਾਜ਼ਰ ਸਨ।

ਨੇੜਲੇ ਘਰਾਂ ਦੇ ਲੋਕਾਂ ਨੇ ਲਿਆ ਸੁੱਖ ਦਾ ਸਾਹ

ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਨਸ਼ਾ ਛੁਡਾਉੂ ਕੇਂਦਰ ਸੀਲ ਕਰਨ ਦੀ ਕਾਰਵਾਈ ਕੀਤੇ ਜਾਣ ’ਤੇ ਨੇੜਲੇ ਘਰਾਂ ਦੇ ਵਸਨੀਕਾਂ ਨੇ ਖੁਸ਼ੀ ਜਤਾਈ ਹੈ। ਹਸਪਤਾਲ ਨੇੜਲੀ ਰਿਹਾਇਸ਼ੀ ਕਲੋਨੀ ਦੇ ਵਸਨੀਕਾਂ ਨੰਬਰਦਾਰ ਜਸਵੰਤ ਸਿੰਘ, ਕਲੋਨੀ ਦੀ ਵੈਲਫੇਅਰ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਮਾਸਟਰ ਬਲਵੀਰ ਸਿੰਘ, ਸੁਖਵਿੰਦਰ ਸਿੰਘ ਸਾਬਕਾ ਪਟਵਾਰੀ ਤੇ ਮਿਥੁਨ ਜੈਨ ਨੇ ਕਿਹਾ ਕਿ ਮੁਹੱਲਾ ਵਾਸੀਆਂ ਨੂੰ ਨਸ਼ਾ ਛੁਡਾਉੂ ਕੇਂਦਰ ਸੀਲ ਹੋਣ ਨਾਲ ਸੁਖ ਦਾ ਸਾਹ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਇੱਥੇ ਦਵਾਈ ਲੈਣ ਆਉਂਦੇ ਨਸ਼ੇੜੀਆਂ ਦੀਆਂ ਹਰਕਤਾਂ ਕਾਰਨ ਉਨ੍ਹਾਂ ਨੂੰ ਭਾਰੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਦਾ ਹੁਣ ਅੰਤ ਹੋ ਗਿਆ ਹੈ।

Advertisement
Show comments