DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਨਸ਼ਾ ਤਸਕਰੀ ਦੇ ਪੰਜ ਮੁਕਦਮਿਆਂ ’ਚ ਸ਼ਾਮਲ ਨਸ਼ਾ ਤਸਕਰ ਦਾ ਘਰ ਢਾਹਿਆ

‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਅਧੀਨ ਨਸ਼ਾ ਤਸਕਰੀ ’ਚ ਸ਼ਾਮਲ ਪਿੰਡ ਅਬੁਲ ਖੁਰਾਣਾ ਦੇ ਇੱਕ ਵਿਅਕਤੀ ਦਾ ਘਰ ਪੁਲੀਸ ਨੇ ਢਹਿ-ਢੇਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ ਕਿੰਦੂ...

  • fb
  • twitter
  • whatsapp
  • whatsapp
featured-img featured-img
ਸਰਕਾਰੀ ਹੁਕਮਾਂ ਅਨੁਸਾਰ ਨਸ਼ਾ ਤਸਕਰ ਦਾ ਘਰ ਢਾਹੁੰਦੀ ਹੋਈ ਪੁਲੀਸ। ਫੋਟੋ ;ਗੁਰਸੇਵਕ ਪ੍ਰੀਤ
Advertisement

‘ਯੁੱਧ ਨਸ਼ਿਆਂ ਵਿਰੁੱਧ ਮੁਹਿੰਮ’ ਅਧੀਨ ਨਸ਼ਾ ਤਸਕਰੀ ’ਚ ਸ਼ਾਮਲ ਪਿੰਡ ਅਬੁਲ ਖੁਰਾਣਾ ਦੇ ਇੱਕ ਵਿਅਕਤੀ ਦਾ ਘਰ ਪੁਲੀਸ ਨੇ ਢਹਿ-ਢੇਰੀ ਕਰ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ ਪੀ (ਡੀ) ਮਨਮੀਤ ਸਿੰਘ ਢਿੱਲੋਂ ਨੇ ਦੱਸਿਆ ਕਿ ਸ਼ਵਿੰਦਰ ਸਿੰਘ ਉਰਫ ਕਿੰਦੂ ਦੇ ਖਿਲਾਫ ਨਸ਼ਾ ਤਸਕਰੀ ਦੇ 5 ਮੁਕਦਮੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲੀਸ ਮੁਖੀ ਅਭਿਮਨਿਊ ਰਾਣਾ ਦੀ ਅਗਵਾਈ ਹੇਠ ਪੁਲੀਸ ਨੇ ਕਿੰਦੂ ਵੱਲੋਂ ਨਸ਼ਾ ਵੇਚ ਕੇ ਬਣਾਈ ਜਾਇਦਾਦ ਨੂੰ ਸਮਰੱਥ ਅਥਾਰਟੀ ਤੋਂ ਹੁਕਮ ਲੈ ਕੇ ਢਾਹ ਦਿੱਤਾ ਹੈ। ਇਸ ਮੌਕੇ ਨਾਇਬ ਤਹਿਸੀਲਦਾਰ ਮਲੋਟ ਅਤੇ ਭਾਰੀ ਪੁਲੀਸ ਬਲ ਵੀ ਮੌਜੂਦ ਸੀ। ਲੋਕਾਂ ਵੱਲੋਂ ਪੁਲੀਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਜਾ ਰਹੀ ਹੈ।

Advertisement

Advertisement

Advertisement
×