ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਤਹਿਤ ਘਰ-ਘਰ ਗਣਨਾ 25 ਤੋਂ
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਤਹਿਤ ਘਰ-ਘਰ ਗਣਨਾ 25 ਜੂਨ ਤੋਂ ਸ਼ੁਰੂ ਹੋ ਜਾਵੇਗੀ। ਅੱਜ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ...
Advertisement
ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਵਿੱਚ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ (ਐੱਸ ਆਈ ਆਰ) ਤਹਿਤ ਘਰ-ਘਰ ਗਣਨਾ 25 ਜੂਨ ਤੋਂ ਸ਼ੁਰੂ ਹੋ ਜਾਵੇਗੀ। ਅੱਜ ਪੰਜਾਬ ਦੀ ਮੁੱਖ ਚੋਣ ਅਫ਼ਸਰ ਅਨਿੰਦਿਤਾ ਮਿੱਤਰਾ ਵੱਲੋਂ ਪੰਜਾਬ ਦੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪ੍ਰੀ-ਮੈਪਿੰਗ ਦੌਰਾਨ ਜਿਨ੍ਹਾਂ ਵੋਟਰਾਂ ਦੇ ਰਿਕਾਰਡ ਦਾ ਮਿਲਾਨ ਨਹੀਂ ਹੋਇਆ ਹੈ, ਉਸ ਸਬੰਧੀ ਸੂਚੀ ਸੌਂਪੀ ਗਈ। ਉਨ੍ਹਾਂ ਕਿਹਾ ਕਿ ਅੱਜ ਜੋ ਸੂਚੀ ਸੌਂਪੀ ਗਈ ਹੈ, ਉਹ 27 ਮਈ ਤੱਕ ਪ੍ਰੀ-ਮੈਪਿੰਗ ਦੌਰਾਨ ਮੈਪ ਨਾ ਹੋਏ ਵੋਟਰਾਂ ਨਾਲ ਸਬੰਧਤ ਹੈ। ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਪ੍ਰੀ-ਮੈਪਿੰਗ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਉਣ ਦੇ ਮਕਸਦ ਨਾਲ 7 ਜੂਨ ਨੂੰ ਪੰਜਾਬ ਰਾਜ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਵਿਸ਼ੇਸ਼ ਕੈਂਪ ਲਾਏ ਜਾਣਗੇ।
Advertisement
Advertisement
×

