DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Hunar Punjab Portal: ਨੌਜਵਾਨਾਂ ਨੂੰ ਕੰਪਨੀਆਂ ਸਿੱਧਾ ਰੁਜ਼ਗਾਰ ਦੇਣਗੀਆਂ: ਭਗਵੰਤ ਮਾਨ

‘ਹੁਨਰ ਪੰਜਾਬ’ ਅਤੇ ‘ਫਾਸਟ ਟਰੈਕ ਪੰਜਾਬ’ ਪੋਰਟਲ ਲਾਂਚ; ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ਰਾਹੀਂ ਸਾਰੀਆਂ ਮਨਜ਼ੂਰੀਆਂ ਮਿਲਣਗੀਆਂ

  • fb
  • twitter
  • whatsapp
  • whatsapp
Advertisement

ਆਤਿਸ਼ ਗੁਪਤਾ

ਚੰਡੀਗੜ੍ਹ, 8 ਅਕਤੂਬਰ

Advertisement

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ‘ਹੁਨਰ ਪੰਜਾਬ’ ਅਤੇ ‘ਫਾਸਟ-ਟਰੈਕ ਪੰਜਾਬ’ ਪੋਰਟਲ ਲਾਂਚ ਕਰਦਿਆਂ ਕਿਹਾ ਕਿ ‘ਹੁਨਰ ਪੰਜਾਬ’ ਪੋਰਟਲ ਤਹਿਤ ਕੰਪਨੀਆਂ ਹੁਣ ਹੁਨਰਮੰਦ ਨੌਜਵਾਨਾਂ ਨੂੰ ਸਿੱਧਾ ਰੁਜ਼ਗਾਰ ਦੇ ਸਕਣਗੀਆਂ ਅਤੇ ‘ਫਾਸਟ ਟਰੈਕ ਪੰਜਾਬ ਪੋਰਟਲ’ ਰਾਹੀਂ ਨਿਵੇਸ਼ਕਾਂ ਨੂੰ ਸਿੰਗਲ ਵਿੰਡੋ ਰਾਹੀਂ 45 ਦਿਨਾਂ ਅੰਦਰ ਸਾਰੀਆਂ ਮਨਜ਼ੂਰੀਆਂ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਪੰਜਾਬ ’ਚ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ, ਜਿਸ ਨਾਲ 6.31 ਲੱਖ ਨਵੀਆਂ ਨੌਕਰੀਆਂ ਪੈਦਾ ਹੋਈਆਂ ਹਨ।

Advertisement

‘ਹੁਨਰ ਪੰਜਾਬ’ ਪੋਰਟਲ ਨਾਲ ਪੰਜਾਬ ਦੀਆਂ 1,750 ਸੰਸਥਾਵਾਂ ਰਜਿਸਟਰਡ ਹੋ ਚੁੱਕੀਆਂ ਹਨ ਅਤੇ ਉਦਯੋਗਿਕ ਖੇਤਰ ਵਿੱਚ ਰੁਜ਼ਗਾਰ ਦੇ ਮੌਕਿਆਂ ਲਈ ਸਥਾਨਕ ਹੁਨਰਮੰਦ ਨੌਜਵਾਨਾਂ ਨੂੰ ਤਰਜੀਹ ਦਿੱਤੀ ਜਾਵੇਗੀ। ਕੰਪਨੀਆਂ ਹੁਣ ਇਸ ਮੰਚ ਰਾਹੀਂ ਹੁਨਰਮੰਦ ਨੌਜਵਾਨਾਂ ਨਾਲ ਸਿੱਧਾ ਜੁੜ ਸਕਣਗੀਆਂ ਅਤੇ ਉਨ੍ਹਾਂ ਨੂੰ ਨੌਕਰੀ ’ਤੇ ਰੱਖ ਸਕਣਗੀਆਂ। ਇਹ ਪੰਜਾਬ ਨੌਜਵਾਨਾਂ ਦੇ ਹੁਨਰ, ਨੈੱਟਵਰਕਿੰਗ ਅਤੇ ਰੁਜ਼ਗਾਰ ਤੱਕ ਪਹੁੰਚ ਲਈ ਮੰਚ ਹੈ।

ਸੂਬਾ ਸਰਕਾਰ ਨੇ ਭ੍ਰਿਸ਼ਟਾਚਾਰ ਖ਼ਤਮ ਕਰਨ ਅਤੇ ਸਰਕਾਰੀ ਕੰਮਕਾਜ ਵਿੱਚ ਵਧੇਰੇ ਪਾਰਦਰਸ਼ਤਾ ਲਿਆਉਣ ਲਈ ਸਾਰੇ ਵਿਭਾਗਾਂ ਵਿੱਚ ਈ-ਆਫਿਸ ਅਤੇ ਆਨਲਾਈਨ ਪ੍ਰਣਾਲੀਆਂ ਲਾਗੂ ਕਰ ਦਿੱਤੀਆਂ ਹਨ। ਇਹ ਪ੍ਰਣਾਲੀਆਂ ਬੇਲੋੜੀ ਦੇਰੀ ਨੂੰ ਘਟਾ ਰਹੀਆਂ ਹਨ ਅਤੇ ਸਰਕਾਰੀ ਪ੍ਰਕਿਰਿਆਵਾਂ ਨੂੰ ਵਧੇਰੇ ਜਵਾਬਦੇਹ ਬਣਾ ਰਹੀਆਂ ਹਨ। ‘ਫਾਸਟ ਟਰੈਕ ਪੰਜਾਬ’ ਪੋਰਟਲ ਰਾਹੀਂ ਅਰਜ਼ੀ ਦੇਣ ਵਾਲੇ ਨਿਵੇਸ਼ਕਾਂ ਨੂੰ 45 ਦਿਨਾਂ ਅੰਦਰ ਸਾਰੀਆਂ ਮਨਜ਼ੂਰੀਆਂ ਮਿਲ ਜਾਣਗੀਆਂ। ‘ਹੁਨਰ ਪੰਜਾਬ’ ਅਤੇ ‘ਫਾਸਟ ਟਰੈਕ ਪੰਜਾਬ’ ਪੋਰਟਲਾਂ ਦੀ ਸ਼ੁਰੂਆਤ ਪੰਜਾਬ ਦੇ ਉਦਯੋਗਿਕ ਢਾਂਚੇ ਨੂੰ ਹੋਰ ਮਜ਼ਬੂਤ ਕਰੇਗੀ।

‘ਪਿਛਲੀਆਂ ਸਰਕਾਰਾਂ ਨੇ ਸਿਰਫ਼ ਨਿਵੇਸ਼ ਸੰਮੇਲਨ ਹੀ ਕਰਵਾਏ’

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸਿਰਫ਼ ਨਿਵੇਸ਼ ਸੰਮੇਲਨ ਕਰਵਾਏ ਜਾਂਦੇ ਸਨ ਅਤੇ ਸਿਰਫ ਐੱਮ ਓ ਯੂ ’ਤੇ ਦਸਤਖਤ ਕਰਦੀਆਂ ਸਨ ਪਰ ਕੰਪਨੀਆਂ ਅਸਲ ਵਿੱਚ ਪੰਜਾਬ ’ਚ ਨਿਵੇਸ਼ ਨਹੀਂ ਕਰਦੀਆਂ ਸਨ। ‘ਆਪ’ ਸਰਕਾਰ ਦੇ ਕਾਰਜਕਾਲ ਵਿੱਚ ਕੰਪਨੀਆਂ ਵੱਡੇ ਪੱਧਰ ’ਤੇ ਨਿਵੇਸ਼ ਕਰ ਰਹੀਆਂ ਹਨ। ਪੰਜਾਬ ਵਿੱਚ ਵੱਖ-ਵੱਖ ਕੰਪਨੀਆਂ ਨੇ ਸਾਲ 2022 ਤੋਂ ਲੈ ਕੇ ਹੁਣ ਤੱਕ 1.89 ਲੱਖ ਕਰੋੜ ਰੁਪਏ ਦਾ ਨਿਵੇਸ਼ ਕੀਤਾ ਹੈ, ਜਿਸ ਨਾਲ 6.31 ਲੱਖ ਨੌਜਵਾਨਾਂ ਨੂੂੰ ਨੌਕਰੀਆਂ ਮਿਲੀਆਂ ਹਨ।

Advertisement
×