ਬਠਿੰਡਾ: ਸਥਾਨਕ ਪਰਸਰਾਮ ਨਗਰ ਵਿੱਚ ਰਹਿੰਦੇ ਜੋੜੇ ਨੇ ਸਲਫ਼ਾਸ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਇਹ ਜੋੜਾ ਗੁਆਂਢੀ ਸੂਬੇ ਹਰਿਆਣਾ ਦਾ ਰਹਿਣ ਵਾਲਾ ਸੀ। ਉਹ ਬਠਿੰਡਾ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿ ਰਹੇ ਸਨ। ਨੌਜਵਾਨ ਵੈੱਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਮੌਕੇ ’ਤੇ ਪਹੁੰਚ ਗਏ। ਉਨ੍ਹਾਂ ਦੇ ਆਉਣ ਤਕ ਔਰਤ ਦੀ ਮੌਤ ਹੋ ਚੁੱਕੀ ਸੀ ਤੇ ਦੂਜੇ ਵਿਅਕਤੀ ਨੂੰ ਸਿਵਲ ਹਸਪਤਾਲ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕਾਂ ਦੀ ਸ਼ਨਾਖ਼ਤ ਭੂਸ਼ਣ ਕੁਮਾਰ (59) ਅਤੇ ਉਸ ਦੀ ਪਤਨੀ ਰਿਤੂ ਰਾਣੀ (51) ਵਾਸੀ ਸੋਨੀਪਤ (ਹਰਿਆਣਾ) ਵਜੋਂ ਹੋਈ ਹੈ। ਸੂਤਰਾਂ ਅਨੁਸਾਰ ਭੂਸ਼ਣ ਅਤੇ ਰਿਤੂ ਦੇ ਕੋਈ ਔਲਾਦ ਨਹੀਂ ਸੀ। ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ। -ਪੱਤਰ ਪ੍ਰੇਰਕ