ਪਤਨੀ ਦੇ ਕਤਲ ਦੇ ਦੋਸ਼ ਹੇਠ ਪਤੀ ਗ੍ਰਿਫ਼ਤਾਰ
ਪੱਤਰ ਪ੍ਰੇਰਕ ਕਪੂਰਥਲਾ, 15 ਜੂਨ ਪਿਛਲੇ ਮਹੀਨੇ ਪਿੰਡ ਧਾਲੀਵਾਲ ਬੇਟ ’ਚ ਆਪਣੀ ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਫ਼ਰਾਰ ਹੋਣ ਵਾਲੇ ਪਤੀ ਨੂੰ ਥਾਣਾ ਢਿਲਵਾਂ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਦਲਵਿੰਦਰਬੀਰ ਸਿੰਘ ਨੇ...
Advertisement
ਪੱਤਰ ਪ੍ਰੇਰਕ
ਕਪੂਰਥਲਾ, 15 ਜੂਨ
Advertisement
ਪਿਛਲੇ ਮਹੀਨੇ ਪਿੰਡ ਧਾਲੀਵਾਲ ਬੇਟ ’ਚ ਆਪਣੀ ਪਤਨੀ ਦੀ ਹੱਤਿਆ ਕਰਨ ਤੋਂ ਬਾਅਦ ਫ਼ਰਾਰ ਹੋਣ ਵਾਲੇ ਪਤੀ ਨੂੰ ਥਾਣਾ ਢਿਲਵਾਂ ਦੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸਐੱਚਓ ਦਲਵਿੰਦਰਬੀਰ ਸਿੰਘ ਨੇ ਦੱਸਿਆ ਕਿ ਛੇ ਮਈ ਨੂੰ ਕਰਮਜੀਤ ਕੌਰ ਵਾਸੀ ਸੁੰਨੜਵਾਲ ਨੇ ਪੁਲੀਸ ਨੂੰ ਸੂਚਨਾ ਦਿੱਤੀ ਸੀ ਕਿ ਉਸ ਦੀ ਲੜਕੀ ਰਾਜਵੀਰ ਕੌਰ ਦਾ ਉਸ ਦੇ ਪਤੀ ਅੰਮ੍ਰਿਤਪਾਲ ਸਿੰਘ ਵੱਲੋਂ ਕਥਿਤ ਤੌਰ ’ਤੇ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਸਬੰਧ ਵਿੱਚ ਪੁਲੀਸ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਸੀ ਤੇ ਮ੍ਰਿਤਕ ਲੜਕੀ ਦਾ ਪਤੀ ਅੰਮ੍ਰਿਤਪਾਲ ਉਸ ਦਿਨ ਤੋਂ ਹੀ ਫ਼ਰਾਰ ਚੱਲ ਰਿਹਾ ਸੀ। ਉਸ ਦੀ ਭਾਲ ਕਰਦਿਆਂ ਪੁਲੀਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
Advertisement