ਨਰਿੰਦਰ ਸਿੰਘ
ਭਿੱਖੀਵਿੰਡ, 9 ਨਵੰਬਰ
ਜ਼ਿਲ੍ਹਾ ਤਰਨਤਾਰਨ ਅਧੀਨ ਸਰਹੱਦੀ ਥਾਣਾ ਖਾਲੜਾ ਦੇ ਪਿੰਡ ਮਾੜੀ ਮੇਘਾ ਦੇ ਸਾਬਕਾ ਸਰਪੰਚ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਗੁਰਸੇਵਕ ਸਿੰਘ ਬੱਬੂ ਮਾੜੀਮੇਘਾ ਦੇ ਭਰਾ ਜੈਮਲ ਸਿੰਘ ਨੇ ਪਤਨੀ ਹਰਜੀਤ ਕੌਰ ਨੂੰ ਗੋਲੀ ਮਾਰ ਕੇ ਮਾਰਨ ਬਾਅਦ ਗੋਲੀ ਮਾਰ ਕੇ ਖੁ਼ਦਕੁਸ਼ੀ ਕਰ ਲਈ। ਗੋਲੀ ਲੱਗਣ ਕਾਰਨ ਪਰਿਵਾਰਕ ਮੈਂਬਰਾਂ ਵੱਲੋਂ ਜੈਮਲ ਸਿੰਘ ਨੂੰ ਭਿੱਖੀਵਿੰਡ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਤਨੀ ਹਰਜੀਤ ਕੌਰ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿਖੇ ਰੈਫਰ ਕੀਤਾ ਸੀ ਉਸ ਦੀ ਦੀ ਵੀ ਮੌਤ ਹੋ ਗਈ। ਪਰਿਵਾਰਕ ਮੈਂਬਰ ਗੁਰਸੇਵਕ ਸਿੰਘ ਨੇ ਦੱਸਿਆ ਕਿ ਜੈਮਲ ਸਿੰਘ ਪ੍ਰੇਸ਼ਾਨ ਸੀ ਤੇ ਉਸ ਦਾ ਇਲਾਜ ਚੱਲ ਸੀ। ਅੱਜ ਸਵੇਰ 8 ਵਜੇ ਦੇ ਕਰੀਬ ਉਸ ਨੇ ਆਪਣੇ ਆਪ ਅਤੇ ਆਪਣੀ ਪਤਨੀ ਨੂੰ ਗੋਲੀ ਮਾਰ ਲਈ। ਖਾਲੜਾ ਦੀ ਪੁਲੀਸ ਵੱਲੋਂ ਮੌਕੇ ’ਤੇ ਪੁੱਜ ਸਥਿਤੀ ਜਾਇਜ਼ਾ ਲਿਆ ਤੇ ਜੋ ਪਰਿਵਾਰਕ ਮੈਂਬਰਾਂ ਦੇ ਬਿਆਨ ’ਤੇ ਕਾਰਵਾਈ ਕਰ ਦਿੱਤੀ ਜਾਵੇਗੀ।