ਪਤਨੀ ਤੋਂ ਤੰਗ ਪਤੀ ਨੇ ਫਾਹਾ ਲਿਆ
ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਪ੍ਰੇਮ ਸਬੰਧ ਹੋਣ ਕਾਰਨ ਪ੍ਰੇਸ਼ਾਨ ਹੋਏ ਪਤੀ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਧਰਮਵੀਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਉਸ ਨੇ ਖ਼ੁਦਕੁਸ਼ੀ ਦੇ ਨੋਟ ਵਿੱਚ...
Advertisement
ਪਤਨੀ ਦੇ ਕਿਸੇ ਹੋਰ ਵਿਅਕਤੀ ਨਾਲ ਪ੍ਰੇਮ ਸਬੰਧ ਹੋਣ ਕਾਰਨ ਪ੍ਰੇਸ਼ਾਨ ਹੋਏ ਪਤੀ ਨੇ ਘਰ ਵਿੱਚ ਪੱਖੇ ਨਾਲ ਫਾਹਾ ਲੈਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੀ ਪਛਾਣ ਧਰਮਵੀਰ ਸਿੰਘ ਵਾਸੀ ਮਾਨਸਾ ਵਜੋਂ ਹੋਈ ਹੈ। ਉਸ ਨੇ ਖ਼ੁਦਕੁਸ਼ੀ ਦੇ ਨੋਟ ਵਿੱਚ ਸਾਰੀ ਕਹਾਣੀ ਲਿਖੀ ਹੈ ਜਿਸ ਤੋਂ ਬਾਅਦ ਪੁਲੀਸ ਨੇ ਉਸ ਦੀ ਪਤਨੀ ਅਤੇ ਇੱਕ ਨੌਜਵਾਨ ਦੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਨੌਜਵਾਨ ਨੇ ਭਰਾ ਅਜੈਪਾਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਜਦੋਂ ਉਹ ਆਪਣੇ ਕੰਮ ਤੋਂ ਰੋਟੀ ਖਾਣ ਲਈ ਘਰ ਆਇਆ ਤਾਂ ਉਸ ਨੇ ਦੇਖਿਆ ਕਿ ਘਰ ਦੇ ਕਮਰੇ ’ਚ ਉਸ ਦਾ ਭਰਾ ਪੱਖੇ ਨਾਲ ਲਟਕ ਰਿਹਾ ਸੀ। ਖੁਦਕੁਸ਼ੀ ਨੋਟ ਵਿੱਚ ਉਸ ਨੇ ਆਪਣੀ ਪਤਨੀ ਲਖਵੀਰ ਕੌਰ ਅਤੇ ਇੱਕ ਨੌਜਵਾਨ ਗਗਨਪ੍ਰੀਤ ਸਿੰਘ ਵਾਸੀ ਪਿੰਡ ਭੈਣੀਬਾਘਾ ਤੋਂ ਪ੍ਰੇਸ਼ਾਨ ਹੋਣ ਦੀ ਗੱਲ ਕਹੀ ਹੈ। ਪੁਲੀਸ ਨੇ ਸਬੰਧਤ ਧਾਰਾਵਾਂ ਤਹਿਤ ਦੋਵਾਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।
Advertisement
Advertisement