ਮੈਂ ਕਮਜ਼ੋਰ ਮੁੱਖ ਮੰਤਰੀ ਨਹੀਂ: ਚੰਨੀ

* ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਦਾ ਅਹਿਦ ਦੁਹਰਾਇਆ * ਮਹਿਲ ਕਲਾਂ ਨੂੰ ਸਬ ਡਿਵੀਜ਼ਨ ਬਣਾਉਣ ਦਾ ਐਲਾਨ

ਮੈਂ ਕਮਜ਼ੋਰ ਮੁੱਖ ਮੰਤਰੀ ਨਹੀਂ: ਚੰਨੀ

ਮਹਿਲ ਕਲਾਂ ਵਿਖੇ ਸੰਬੋਧਨ ਕਰਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ।

ਨਵਕਿਰਨ ਸਿੰਘ

ਮਹਿਲ ਕਲਾਂ, 27 ਨਵੰਬਰ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਆਪਣੇ ਸਿਆਸੀ ਦੌਰੇ ’ਤੇ ਮਹਿਲ ਕਲਾਂ ਪਹੁੰਚੇ। ਇੱਥੇ ਅਨਾਜ ਮੰਡੀ ’ਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਹ ਕਮਜ਼ੋਰ ਮੁੱਖ ਮੰਤਰੀ ਨਹੀਂ ਹਨ ਤੇ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਆਪਣੇ ਸਿਆਸੀ ਵਿਰੋਧੀ ਆਮ ਆਦਮੀ ਪਾਰਟੀ ਅਤੇ ਸ਼੍ਰੋਮਣੀ ਅਕਾਲੀ (ਬਾਦਲ) ਨੂੰ ਨਿਸ਼ਾਨੇ ’ਤੇ ਲਿਆ। ਮੁੱਖ ਮੰਤਰੀ ਨੇ ਸਟੇਜ ਤੋਂ ਆਪਣੇ ਭਾਸ਼ਣ ਦੌਰਾਨ ਜਦ ਮਜ਼ਦੂਰਾਂ ਨੂੰ 5-5 ਮਰਲੇ ਦੇ ਪਲਾਟ ਦੇਣ ਦੀ ਗੱਲ ਸ਼ੁਰੂ ਕੀਤੀ ਤਾਂ ਹੇਠਾਂ ਪੰਡਾਲ ’ਚ ਬੈਠੀਆਂ ਦਰਜਨਾਂ ਔਰਤਾਂ ਨੇ ਹੱਥ ਮਾਰਨੇ ਸ਼ੁਰੂ ਕਰ ਦਿੱਤੇ। ਇਸ ’ਤੇ ਮੁੱਖ ਮੰਤਰੀ ਨੂੰ ਭਾਸ਼ਣ ਦੌਰਾਨ ਕਹਿਣਾ ਪਿਆ ਕਿ ਬੀਬੀ ਹੱਥ ਮਾਰ ਰਹੀ ਹੈ ਕਿ ਸ਼ਾਇਦ ਪਲਾਟ ਨਹੀਂ ਮਿਲੇ। ਫਿਰ ਉਨ੍ਹਾਂ ਇਸ ਮੌਕੇ ਪਲਾਟ ਦੇਣ ਦੇ ਮਾਮਲੇ ਦਾ ਪੰਚਾਇਤਾਂ ਵੱਲ ਇਸ਼ਾਰਾ ਕੀਤਾ। ਸਥਾਨਕ ਅਨਾਜ ਮੰਡੀ ’ਚ ਕੀਤੇ ਗਏ ਸਮਾਗਮ ਦੌਰਾਨ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਚੜ੍ਹਤ ਨਜ਼ਰ ਆਈ ਤੇ ਉਨ੍ਹਾਂ ਖੁਦ ਦੇ ਬਰਨਾਲਾ ਜ਼ਿਲ੍ਹੇ ਨਾਲ ਸਬੰਧਤ ਹੋਣ ਦੀ ਗੱਲ ਵਾਰ ਵਾਰ ਕੀਤੀ।

ਮੁੱਖ ਮੰਤਰੀ ਨੇ ਅੱਜ ਇੱਥੇ ਮਹਿਲ ਕਲਾਂ ਨੂੰ ਸਬ-ਡਿਵੀਜ਼ਨ ਬਣਾਉਣ ਦਾ ਐਲਾਨ ਕੀਤਾ ਜਿਸ ਵਿੱਚ ਸੰਗਰੂਰ ਜ਼ਿਲ੍ਹੇ ਦੇ ਕੁਝ ਪਿੰਡ ਸ਼ਾਮਲ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਉਨ੍ਹਾਂ ਮਹਿਲ ਕਲਾਂ ਵਿੱਚ ਇੱਕ ਸਰਕਾਰੀ ਆਈਟੀਆਈ ਤੇ ਸਰਕਾਰੀ ਕਾਲਜ ਬਣਾਉਣ ਦਾ ਐਲਾਨ ਵੀ ਕੀਤਾ। ਮਹਿਲ ਕਲਾਂ ’ਚ ਇੱਕ ਲਿੰਕ ਸੜਕ ਦੇ ਉਦਘਾਟਨ ਮਗਰੋਂ ਸਥਾਨਕ ਮਾਲਵਾ ਨਰਸਿੰਗ ਕਾਲਜ ’ਚ ਪੰਜਾਬ ਸਟੇਟ ਫਾਰਮੇਸੀ ਕੌਂਸਲ ਦੇ ਪ੍ਰਧਾਨ ਸੁਸ਼ੀਲ ਕੁਮਾਰ ਬਾਂਸਲ ਦੀ ਅਗਵਾਈ ਹੇਠ ਮੁੱਖ ਮੰਤਰੀ ਦਾ ਸਵਾਗਤ ਕੀਤਾ ਗਿਆ।

ਇਸ ਮੌਕੇ ਕਾਂਗਰਸ ਦੀ ਹਲਕਾ ਪੱਧਰ ’ਤੇ ਚੱਲ ਰਹੀ ਧੜੇਬਾਜ਼ੀ ਵੀ ਖੁੱਲ੍ਹ ਕੇ ਸਾਹਮਣੇ ਆਈ। ਸਾਬਕਾ ਵਿਧਾਇਕਾ ਤੇ ਟਿਕਟ ਦੀ ਪ੍ਰਮੁੱਖ ਦਾਅਵੇਦਾਰ ਹਰਚੰਦ ਕੌਰ ਘਨੌਰੀ ਨੇ ਸਟੇਜ ਤੋਂ ਬੋਲਣਾ ਸ਼ੁਰੂ ਕੀਤਾ ਤਾਂ ਯੂਥ ਕਾਂਗਰਸ ਆਗੂ ਬਨੀ ਖੈਰਾ ਦੇ ਹਮਾਇਤੀ ਬਨੀ ਖੈਰਾ ਦੀਆਂ ਤਸਵੀਰਾਂ ਵਾਲੇ ਫਲੈਕਸ ਲੈ ਕੇ ਸਟੇਜ ਵੱਲ ਵਧਣ ਲੱਗ ਗਏ ਜਿਨ੍ਹਾਂ ਉੱਪਰ ਲਿਖਿਆ ਹੋਇਆ ਸੀ ‘ਹਲਕਾ ਮਹਿਲ ਕਲਾਂ ਦੀ ਪੁਕਾਰ ਬਨੀ ਖੈਰਾ ਇਸ ਵਾਰ’। ਉਨ੍ਹਾਂ ਨੂੰ ਪੁਲੀਸ ਨੇ ਰੋਕ ਲਿਆ ਤੇ ਬਲਬੀਰ ਸਿੰਘ ਸਿੱਧੂ ਨੂੰ ਸਟੇਜ ਤੋਂ ਸ਼ਾਂਤ ਰਹਿਣ ਦੀ ਅਪੀਲ ਕਰਨੀ ਪਈ।

ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨਾਅਰੇਬਾਜ਼ੀ

ਮੁੱਖ ਮੰਤਰੀ ਜਦੋਂ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ ਤਾਂ ਪੰਡਾਲ ’ਚ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਨ੍ਹਾਂ ਅਧਿਆਪਕਾਂ ਨੂੰ ਪੁਲੀਸ ਧੂਹ ਕੇ ਪੰਡਾਲ ਤੋਂ ਬਾਹਰ ਲੈ ਗਈ ਤੇ ਥਾਣਾ ਮਹਿਲ ਕਲਾਂ ’ਚ ਬੰਦ ਕਰ ਦਿੱਤਾ। ਖਿੱਚ-ਧੂਹ ਦੌਰਾਨ ਟੈੱਟ ਪਾਸ ਬੇਰੁਜ਼ਗਾਰ ਬੀਐੱਡ ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਜੀਤ ਸਿੰਘ ਜੋਧਪੁਰ ਦੀ ਦਸਤਾਰ ਵੀ ਲੱਥ ਗਈ। ਬੇਰੁਜ਼ਗਾਰ ਅਧਿਆਪਕ ਆਗੂਆਂ ਗੁਰਪ੍ਰੀਤ ਸਿੰਘ ਖੇੜੀ, ਜਗਜੀਤ ਸਿੰਘ ਜੋਧਪੁਰ, ਅਮਨਦੀਪ ਸਿੰਘ ਸੇਖਾ ਆਦਿ ਨੇ ਕਿਹਾ ਕਿ ਚਰਨਜੀਤ ਸਿੰਘ ਚੰਨੀ ਜਦ ਦੇ ਮੁੱਖ ਮੰਤਰੀ ਬਣੇ ਹਨ ਉਹ ਤਦ ਤੋਂ ਰੁਜ਼ਗਾਰ ਦੇਣ ਦੀ ਥਾਂ ਸਿਰਫ ਫੋਕੇ ਲਾਰੇ ਲਾ ਰਹੇ ਹਨ। ਇਸੇ ਤਰ੍ਹਾਂ ਕੱਚੇ ਕਾਮਿਆਂ ਵੱਲੋਂ ਮਹਿਲ ਕਲਾਂ ’ਚ ਬਰਨਾਲਾ-ਲੁਧਿਆਣਾ ਮੁੱਖ ਮਾਰਗ ’ਤੋਂ ਲੰਘ ਰਹੇ ਚਰਨਜੀਤ ਸਿੰਘ ਚੰਨੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਵਿਖਾਈਆਂ ਗਈਆ। ਇਸ ਦੌਰਾਨ ਵੀ ਪੁਲੀਸ ਨੇ ਸੀਐਚਵੀ ਕਾਮਿਆਂ ਦੀ ਖਿੱਚ-ਧੂਹ ਕੀਤੀ।

‘ਸਿੱਖ ਪੰਥ ਨਾਲ ਧੋਖਾ ਕਰ ਰਿਹੈ ਬਾਦਲ ਪਰਿਵਾਰ’

ਬਰਨਾਲਾ (ਖੇਤਰੀ ਪ੍ਰਤੀਨਿਧ): ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਦੇ ਨਾਲ-ਨਾਲ ਬਾਦਲ ਪਰਿਵਾਰ ਸਿੱਖ ਪੰਥ ਨਾਲ ਵੀ ਧੋਖਾ ਕਰ ਰਿਹਾ ਹੈ। ਗੁਰੂ ਸਾਹਿਬ ਦੀਆਂ ਬੇਅਦਬੀ ਲਈ ਵੀ ਇਹ ਲੋਕ ਜ਼ਿੰਮੇਵਾਰ ਹਨ। ਪੰਜਾਬ ਵਿੱਚ ਸ਼ਰ੍ਹੇਆਮ ਨਸ਼ਾ ਵੇਚਿਆ। ਬੇਅਦਬੀ ਤੇ ਨਸ਼ਿਆਂ ਦਾ ਸਾਰਾ ਹਿਸਾਬ ਕੀਤਾ ਜਾਵੇਗਾ। ਖੇਤੀ ਕਾਨੂੰਨਾਂ ਲਈ ਵੀ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਹਰਸਿਮਰਤ ਕੌਰ ਬਾਦਲ ਨੇ ਕੇਂਦਰ ਸਰਕਾਰ ’ਚ ਬੈਠ ਕੇ ਖੇਤੀ ਕਾਨੂੰਨ ਪਾਸ ਕਰਵਾਏ। ਉਨ੍ਹਾਂ ਕਿਹਾ ਕਿ ਲੋਕ ਹੁਣ ‘ਆਪ’ ਤੇ ਬਾਦਲਾਂ ਦੀਆਂ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All