ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ
ਚੰਡੀਗੜ੍ਹ, 24 ਮਈ
ਪੰਜਾਬ ਦੇ ਸਿਹਤ ਮੰਤਰੀ ਵਿਜੈ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ’ਚ ਅਹੁਦੇ ਤੋਂ ਹਟਾਉਣ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ’ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਤਾਰੀਫ਼ ਕੀਤੀ ਹੈ। ਸ੍ਰੀ ਕੇਜਰੀਵਾਲ ਨੇ ਟਵੀਟ ਕੀਤਾ,‘ਤੁਹਾਡੇ ‘ਤੇ ਮਾਣ ਹੈ ਭਗਵੰਤ। ਤੁਹਾਡੀ ਕਾਰਵਾਈ ਨੇ ਮੇਰੀਆਂ ਅੱਖਾਂ ਵਿੱਚ ਹੰਝੂ ਲਿਆ ਦਿੱਤੇ ਹਨ। ਅੱਜ ਪੂਰਾ ਦੇਸ਼ ‘ਆਪ’ ‘ਤੇ ਮਾਣ ਮਹਿਸੂਸ ਕਰ ਰਿਹਾ ਹੈ।’