ਪੱਤਰ ਪ੍ਰੇਰਕ
ਕਾਲਾਂਵਾਲੀ, 15 ਜਨਵਰੀ
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੂੰ ਭਾਜਪਾ ਵੱਲੋਂ ਪੰਜਾਬ ਦਾ ਮੁੱਖ ਮੰਤਰੀ ਦਾ ਚਿਹਰਾ ਬਣਾਏ ਜਾਣ ਵਾਲੀਆਂ ਰਿਪੋਰਟਾਂ ਦਾ ਜਥੇਦਾਰ ਦਾਦੂਵਾਲ ਨੇ ਖੰਡਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਖ਼ਬਰਾਂ ਨਾਲ ਉਨ੍ਹਾਂ ਦਾ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਕੁੱਝ ਲੋਕ ਸਿੱਖ ਸੰਗਤ ਨੂੰ ਗੁਮਰਾਹ ਕਰਨ ਲਈ ਗ਼ਲਤ ਪ੍ਰਚਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਦੀ ਸਿੱਖ ਸੰਗਤ ਵੱਲੋਂ ਉਨ੍ਹਾਂ ਨੂੰ ਬਹੁਤ ਮਾਣ ਸਨਮਾਨ ਦਿੱਤਾ ਜਾ ਰਿਹਾ ਹੈ, ਜਿਸ ਤੋਂ ਉਹ ਪੂਰੀ ਤਰ੍ਹਾਂ ਸਤੁੰਸ਼ਟ ਹਨ। ਸਰਬੱਤ ਖਾਲਸਾ ਵੱਲੋਂ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਥਾਪਿਆ ਗਿਆ। ਜਥੇਦਾਰ ਦਾਦੂਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਰਾਜਨੀਤੀ ਵਿੱਚ ਆਉਣ ਦੀ ਕੋਈ ਦਿਲਚਸਪੀ ਨਹੀਂ ਹੈ।