ਮਮਦੋਟ (ਜਸਵੰਤ ਸਿੰਘ ਥਿੰਦ): ਹਲਕਾ ਫਿਰੋਜ਼ਪੁਰ ਦਿਹਾਤੀ ਦੀ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ। ਵਿਰੋਧੀ ਖੇਮੇ ਦੀ ਮੀਟਿੰਗ ’ਚ ਜਾਣ ਬਾਰੇ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਵਿਕਾਸ ਕੰਮਾਂ ਬਾਰੇ ਮੀਟਿੰਗ ਲਈ ਬੁਲਾਇਆ ਗਿਆ ਸੀ ਪਰ ਮੁੱਖ ਮੰਤਰੀ ਖਿਲਾਫ਼ ਗੱਲਬਾਤ ਸ਼ੁਰੂ ਹੋਣ ’ਤੇ ਉਹ ਮੀਟਿੰਗ ’ਚੋਂ ਆ ਗਏ ਸਨ।