ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਐਲਾਨ ਕਰਾਂਗਾ: ਕੈਪਟਨ : The Tribune India

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਐਲਾਨ ਕਰਾਂਗਾ: ਕੈਪਟਨ

ਅਰੂਸਾ 16 ਸਾਲ ਤੋਂ ਪੰਜਾਬ ਆ ਰਹੀ ਹੈ ਤੇ ਪਹਿਲਾਂ ਕਦੇ ਰੰਧਾਵਾ ਕਿਉਂ ਨਹੀਂ ਬੋਲੇ?

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੀਂ ਪਾਰਟੀ ਦਾ ਐਲਾਨ ਕਰਾਂਗਾ: ਕੈਪਟਨ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ

ਚੰਡੀਗੜ੍ਹ, 27 ਅਕਤੂਬਰ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਸੂਬਾਈ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਰਾਜ ਵਿੱਚ ਨਵੀਂ ਪਾਰਟੀ ਬਣਾਉਣਗੇ। ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਕਿਹਾ ਪਾਰਟੀ ਦੇ ਨਾਮ ਅਤੇ ਚੋਣ ਨਿਸ਼ਾਨ ਲਈ ਉਨ੍ਹਾਂ ਦੇ ਵਕੀਲ ਚੋਣ ਅਧਿਕਾਰੀਆਂ ਨਾਲ ਗੱਲਬਾਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਰਾਜ ਦੀਆਂ ਸਾਰੀਆਂ 117 ਸੀਟਾਂ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਮੁਕਾਬਲੇ ਵਿੱਚ ਕਿਧਰੇ ਠਹਿਰਦੀ ਹੀ ਨਹੀਂ ਤੇ ਅਗਲੀਆਂ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਨਾਲ ਹੋਵੇਗਾ। ਉਨ੍ਹਾਂ ਕਿਹਾ ਕਿ ਜਦੋਂ ਤੋਂ ਸਿੱਧੂ ਦੇ ਹੱਥ ਪਾਰਟੀ ਦੀ ਕਮਾਨ ਆਈ ਹੈ ਕਾਂਗਰਸ ਦਾ ਗਰਾਫ਼ ਹੇਠਾਂ ਨੂੰ ਜਾ ਰਿਹਾ ਹੈ। ਅਰੂਸਾ ਆਲਮ ਬਾਰੇ ਉਨ੍ਹਾਂ ਕਿਹਾ ਕਿ ਅਰੂਸਾ ਆਲਮ 16 ਸਾਲ ਤੋਂ ਪੰਜਾਬ ਆ ਰਹੇ ਹਨ ਉਸ ਸਮੇਂ ਸੁਖਜਿੰਦਰ ਸਿੰਘ ਰੰਧਾਵਾ ਕਿਉਂ ਨਹੀਂ ਬੋਲੇ। ਉਨ੍ਹਾਂ ਕਿਹਾ ਕਿ ਉਹ 28 ਅਕਤੂਬਰ ਨੂੰ ਦਿੱਲੀ ਜਾਣਗੇ ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇੇ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਕਦੇ ਵੀ ਕਿਸਾਨਾਂ ਨਾਲ ਸਿੱਧੀ ਗੱਲਬਾਤ ਨਹੀਂ ਹੋਈ। ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਕਈ ਕਾਂਗਰਸੀ ਨੇਤਾ ਉਨ੍ਹਾਂ ਦੇ ਸੰਪਰਕ ਵਿੱਚ ਹਨ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਸ਼ਹਿਰ

View All