ਚੰਡੀਗੜ੍ਹ (ਟਨਸ): ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਖੁੱਲ੍ਹ ਕੇ ਸਿਆਸੀ ਤੌਰ ‘ਤੇ ਭਾਜਪਾ ਦੀ ਹਮਾਇਤ ‘ਚ ਨਿੱਤਰ ਆਏ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਅਗਲੀਆਂ ਉਤਰ ਪ੍ਰਦੇਸ਼ ਅਤੇ ਉਤਰਾਖੰਡ ਦੀਆਂ ਚੋਣਾਂ ਵਿਚ ਭਾਜਪਾ ਲਈ ਪ੍ਰਚਾਰ ਕਰਨਗੇ ਜਿਥੋਂ ਸਿੱਖ ਵਸੋਂ ਜਿਆਦਾ ਹੈ। ਉਨ੍ਹਾਂ ਕਿਹਾ ਕਿ ਉਹ ਇਹ ਵੀ ਚਾਹੁੰਦੇ ਹਨ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਲਈ ਪੰਜਾਬ ਚੋੋਣਾਂ ਵਿਚ ਚੋਣ ਪ੍ਰਚਾਰ ਕਰਨ। ਅਮਰਿੰਦਰ ਨੇ ਕਿਹਾ ਕਿ ਉਹ ਆਪਣੀ ਨਵੀਂ ਪਾਰਟੀ ਦੀ ਰਜਿਸਟੇ੍ਸ਼ਨ ਹੋਣ ਦੀ ਉਡੀਕ ਕਰ ਰਹੇ ਹਨ। ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਹੁਣ ਅਗਲਾ ਨਿਸ਼ਾਨਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੂੰ ਬਣਾ ਸਕਦੀ ਹੈ | ਉਨ੍ਹਾਂ ਇਹ ਵੀ ਕਿਹਾ ਕਿ ਜੋ ਨਵੇਂ ਖੇਤੀ ਕਾਨੂੰਨ ਬਣਾਏ ਗਏ ਸਨ, ਉਹ ਕਿਸਾਨਾਂ ਦੇ ਹਿੱਤ ਵਿਚ ਨਹੀਂ ਸਨ, ਹੁਣ ਉਹ ਕਾਨੂੰਨ ਵਾਪਸੀ ਤੋਂ ਖੁਸ਼ ਹਨ | ਚੇਤੇ ਰਹੇ ਕਿ ਅਮਰਿੰਦਰ ਸਿੰਘ ਪਹਿਲਾਂ ਹੀ ਆਖ ਚੁੱਕੇ ਹਨ ਕਿ ਜਦੋਂ ਖੇਤੀ ਕਾਨੂੰਨਾਂ ਦਾ ਮਸਲਾ ਨਬਿੜ ਗਿਆ ਤਾਂ ਉਸ ਮਗਰੋਂ ਉਹ ਪੰਜਾਬ ਵਿਚ ਭਾਜਪਾ ਨਾਲ ਗੱਠਜੋੜ ਕਰ ਸਕਦੇ ਹਨ | ਸਿਆਸੀ ਮਾਹਿਰ ਆਖਦੇ ਹਨ ਕਿ ਅਗਲੀਆਂ ਪੰਜਾਬ ਚੋਣਾਂ ਵਿਚ ਇਹ ਗੱਠਜੋੜ ਸੰਭਵ ਹੈ |