ਸੁਖਬੀਰ ਦੀ ਅਗਵਾਈ ਹੇਠ ਅਕਾਲੀ ਦਲ ’ਚ ਕਦੇ ਨਹੀਂ ਜਾਵਾਂਗਾ: ਢੀਂਡਸਾ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਜੂਨ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ ਜਾਣਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 15 ਜੂਨ
Advertisement
ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਸੁਖਬੀਰ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ’ਚ ਕਦੇ ਵੀ ਨਹੀਂ ਜਾਣਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਸੁਖਦੇਵ ਸਿੰਘ ਢੀਂਡਸਾ ਦਾ ਇਕੋ ਸੁਫ਼ਨਾ ਸੀ ਕਿ ਅਕਾਲੀ ਦਲ ਮਜ਼ਬੂਤ ਹੋਵੇ ਪਰ ਸੁਖਬੀਰ ਦੀ ਅਗਵਾਈ ’ਚ ਅਕਾਲੀ ਦਲ ਕਦੇ ਵੀ ਮਜ਼ਬੂਤ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਦਾ ਸੁਫ਼ਨਾ ਪੂਰਾ ਕਰਨ ਲਈ ਜ਼ਿੰਦ-ਜਾਨ ਲਾ ਦੇਣਗੇ ਪਰ ਸੁਖਬੀਰ ਦੀ ਅਗਵਾਈ ’ਚ ਕਦੇ ਵੀ ਨਹੀਂ ਜਾਣਗੇ। ਸ੍ਰੀ ਢੀਂਡਸਾ ਨੇ ਕਿਹਾ ਕਿ ਸੁਖਬੀਰ ਵੱਲੋਂ ਅਕਾਲ ਤਖ਼ਤ ਦੇ ਹੁਕਮਨਾਮੇ ਦੀ ਉਲੰਘਣਾ ਕਰਨ ’ਤੇ ਅਕਾਲੀ ਦਲ ਦੇ ਵਰਕਰਾਂ ’ਚ ਕਾਫ਼ੀ ਰੋਸ ਹੈ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਵੱਲੋਂ ਬਣਾਈ ਭਰਤੀ ਕਮੇਟੀ ਵਧੀਆ ਢੰਗ ਨਾਲ ਕੰਮ ਕਰ ਰਹੀ ਹੈ।
Advertisement