ਅਮਨ ਅਰੋੜਾ ਨੇ ਮੁਆਫ਼ੀ ਨਾ ਮੰਗੀ ਤਾਂ ਮਾਣਹਾਨੀ ਦਾ ਕੇਸ ਕਰਾਂਗਾ: ਸਿਰਸਾ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 10 ਜੁਲਾਈ ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ‘ਆਪ’ ਆਗੂਆਂ ’ਤੇ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਪ੍ਰਧਾਨ ਅਮਨ...
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 10 ਜੁਲਾਈ
Advertisement
ਭਾਜਪਾ ਦੇ ਕੌਮੀ ਸਕੱਤਰ ਤੇ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ‘ਆਪ’ ਆਗੂਆਂ ’ਤੇ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕਰਨ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ‘ਆਪ’ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਦੇ ਗੈਂਗਸਟਰਾਂ ਨਾਲ ਸਬੰਧਾਂ ਨੂੰ ਲੈ ਕੇ 24 ਘੰਟਿਆਂ ਵਿੱਚ ਜੇ ਮੁਆਫ਼ੀ ਨਾ ਮੰਗੀ ਤਾਂ ਉਹ ਮਾਣਹਾਨੀ ਦਾ ਕੇਸ ਕਰਨਗੇ। ਸਿਰਸਾ ਨੇ ਕਿਹਾ ਕਿ ਲੰਘੇ ਦਿਨ ਉਨ੍ਹਾਂ ਚੰਡੀਗੜ੍ਹ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ‘ਆਪ’ ਸਰਕਾਰ ਦੇ ਰਾਜ ਵਿੱਚ ਪੰਜਾਬ ਨੂੰ ਪੁਲੀਸ ਸਟੇਟ ਵਿੱਚ ਬਦਲ ਦਿੱਤਾ ਗਿਆ ਹੈ ਤੇ ਇਥੇ ਝੂਠੇ ਪੁਲੀਸ ਮੁਕਾਬਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਇਸ ਵੀਡੀਓ ਨੂੰ ਗਲਤ ਢੰਗ ਨਾਲ ਸੋਸ਼ਲ ਮੀਡੀਆ ’ਤੇ ਵਾਇਰਲ ਕੀਤਾ ਜਾ ਰਿਹਾ ਹੈ। ਸ੍ਰੀ ਸਿਰਸਾ ਨੇ ਕਿਹਾ ਕਿ ਜੇ ਅਮਨ ਅਰੋੜਾ ਨੇ ਜਨਤਕ ਮੁਆਫ਼ੀ ਨਾ ਮੰਗੀ ਤਾਂ ਉਹ ਉਨ੍ਹਾਂ ਖ਼ਿਲਾਫ਼ ਮਾਣਹਾਨੀ ਤੇ ਫੌਜਦਾਰੀ ਕੇਸ ਦਾਇਰ ਕਰਨਗੇ।
Advertisement