ਨਿੱਜੀ ਪੱਤਰ ਪ੍ਰੇਰਕ
ਮਲੋਟ, 17 ਦਸੰਬਰ
ਪਿੰਡ ਦੋਦਾ ਵਿੱਚ 22 ਦਸੰਬਰ ਨੂੰ ਹੋਣ ਵਾਲੀ ਰੈਲੀ ਦੀ ਲਾਮਬੰਦੀ ਲਈ ਸੂਬੇ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਅੱਜ ਮਲੋਟ ਵਿਚ ਸਮਾਗਮ ਨੂੰ ਸੰਬੋਧਨ ਕੀਤਾ। ਉਨ੍ਹਾਂ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੂੰ ਰੈਲੀ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਯਕੀਨੀ ਬਣਾਉਣ ਲਈ ਆਪੋ-ਆਪਣੇ ਪਿੰਡਾਂ ’ਚੋਂ ਬੱਸਾਂ ਭਰ ਕੇ ਲਿਆਉਣ ਲਈ ਆਖਿਆ। ਸਮਾਗਮ ਦੌਰਾਨ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਕੈਪਟਨ ਹੋਰ ਪਾਰਟੀਆਂ ਨਾਲ ਰਲੇ ਹੋਏ ਹਨ ਅਤੇ ਉਹ ਗੁਟਕਾ ਸਾਹਿਬ ਦੀ ਸਹੁੰ ਖਾ ਕੇ ਵੀ ਮੁੱਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਦੋ ਮਹੀਨੇ ਹੋਰ ਬਤੌਰ ਮੁੱਖ ਮੰਤਰੀ ਕੰਮ ਕਰਦੇ ਤਾਂ ਸੁਹਾਗਾ ਹੀ ਫੇਰ ਦਿੰਦੇ।