ਜੇਕਰ ਕੁਝ ਨਹੀਂ ਕੀਤਾ ਤਾਂ ਕਾਹਦਾ ਡਰ: ਸਿੱਧੂ

ਕਾਂਗਰਸ ਪ੍ਰਧਾਨ ਵੱਲੋਂ ਸੁਖਬੀਰ ਬਾਦਲ ਨੂੰ ਦੋਸ਼ ਸਾਬਤ ਕਰਨ ਦੀ ਚੁਣੌਤੀ

ਜੇਕਰ ਕੁਝ ਨਹੀਂ ਕੀਤਾ ਤਾਂ ਕਾਹਦਾ ਡਰ: ਸਿੱਧੂ

ਅੰਮ੍ਰਿਤਸਰ ’ਚ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਨਵਜੋਤ ਸਿੰਘ ਸਿੱਧੂ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 27 ਨਵੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣਾ ਹਮਲਾਵਰ ਰੁਖ਼ ਬਰਕਰਾਰ ਰੱਖਿਆ ਹੋਇਆ ਹੈ। ਉਨ੍ਹਾਂ ਆਪਣੀ ਸਰਕਾਰ ਤੋਂ ਬਾਅਦ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ ’ਤੇ ਲਿਆ। ਉਨ੍ਹਾਂ ਸੁਖਬੀਰ ਨੂੰ ਆਖਿਆ ਕਿ ਜੇਕਰ ਬੇਅਦਬੀ ਮਾਮਲੇ ਵਿਚ ਉਸ ਵੇਲੇ ਦੇ ਡੀਜੀਪੀ ਜਾਂ ਹੁਣ ਦੇ ਡੀਜੀਪੀ ਨਾਲ ਉਨ੍ਹਾਂ ਇਕ ਵੀ ਮੀਟਿੰਗ ਕੀਤੀ ਹੋਵੇ ਤਾਂ ਉਹ ਸਿਆਸਤ ਛੱਡ ਦੇਣਗੇ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਆਖਿਆ ਕਿ ਨਾ ਤਾਂ ਉਨ੍ਹਾਂ ਦੀ ਕੋਈ ਬੱਸ ਚੱਲਦੀ ਹੈ ਅਤੇ ਨਾ ਹੀ ਕੋਈ ਰੇਤੇ ਦੀ ਖੱਡ ਹੈ। ਇਸ ਲਈ ਉਨ੍ਹਾਂ ਨੂੰ ਗ੍ਰਿਫ਼ਤਾਰੀ ਦਾ ਕੋਈ ਡਰ ਨਹੀਂ ਤੇ ਉਹ ਆਪਣੀ ਗੱਲ ਬੇਬਾਕੀ ਨਾਲ ਲੋਕਾਂ ਅੱਗੇ ਰੱਖਦੇ ਹਨ। ਉਹ ਅੱਜ ਵੇਰਕਾ ਵਿੱਚ ਕਾਂਗਰਸੀ ਆਗੂਆਂ ਨਾਲ ਮੀਟਿੰਗ ਕਰਨ ਪੁੱਜੇ ਸਨ। ਜ਼ਿਕਰਯੋਗ ਹੈ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਦੋਸ਼ ਲਾਏ ਜਾ ਰਹੇ ਹਨ ਕਿ ਬੇਅਦਬੀ ਮਾਮਲੇ ਵਿਚ ਕਾਂਗਰਸ ਸਰਕਾਰ ਉਨ੍ਹਾਂ ਨੂੰ ਝੂਠੇ ਕੇਸ ਵਿਚ ਫਸਾਉਣ ਦੇ ਯਤਨ ਕਰ ਰਹੀ। ਇਸ ਬਾਰੇ ਨਵਜੋਤ ਸਿੱਧੂ ਦੀ ਮੌਜੂਦਾ ਡੀਜੀਪੀ ਨਾਲ ਮੀਟਿੰਗ ਵੀ ਹੋਈ ਹੈ।

ਕਾਂਗਰਸ ਪ੍ਰਧਾਨ ਨੇ ਸੁਖਬੀਰ ਨੂੰ ਚੁਣੌਤੀ ਦਿੱਤੀ ਕਿ ਉਹ ਉਕਤ ਦੋਸ਼ਾਂ ਨੂੰ ਸਾਬਤ ਕਰ ਕੇ ਦਿਖਾਉਣ। ਜੇਕਰ ਉਨ੍ਹਾਂ ਕਦੇ ਵੀ ਇਸ ਮਾਮਲੇ ਵਿਚ ਉਸ ਵੇਲੇ ਦੇ ਡੀਜੀਪੀ ਜਾਂ ਆਈਜੀ, ਜੋ ਹੁਣ ਡੀਜੀਪੀ ਹਨ, ਨਾਲ ਕੋਈ ਮੀਟਿੰਗ ਕੀਤੀ ਹੋਵੇ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਬਿਨਾਂ ਨਾਮ ਲਏ ਡੀਜੀਪੀ ਨੂੰ ਸੁਮੇਧ ਸੈਣੀ ਦਾ ਲਾਡਲਾ ਤੇ ‘ਬਲਿਊ ਆਈਡ’ ਆਖਿਆ। ਉਨ੍ਹਾਂ ਕਿਹਾ ਕਿ ਜੇਕਰ ਇਨ੍ਹਾਂ ਨੇ ਕੁਝ ਕੀਤਾ ਹੀ ਨਹੀਂ ਤਾਂ ਉਹ ਕਿਉਂ ਡਰ ਰਹੇ ਹਨ। ਇਸ ਦੌਰਾਨ ਉਨ੍ਹਾਂ ਬਾਦਲਾਂ ਅਤੇ ਕੈਪਟਨ ਨੂੰ ਕੇਂਦਰ ਵਿਚਲੀ ਭਾਜਪਾ ਸਰਕਾਰ ਦੀ ਕਠਪੁਤਲੀ ਹੋਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਭਾਜਪਾ ਸਰਕਾਰ ਇਨ੍ਹਾਂ ਦੀ ਬਾਂਹ ਮਰੋੜ ਕੇ ਆਪਣੇ ਕੰਮ ਕਰਾਉਂਦੀ ਰਹੀ।

ਪੰਜਾਬ ਸਰਕਾਰ ਖ਼ਿਲਾਫ਼ ਹਮਲਾਵਰ ਰੁਖ਼ ਬਰਕਰਾਰ

ਨਸ਼ਿਆਂ ਅਤੇ ਬੇਅਦਬੀ ਮਾਮਲਿਆਂ ’ਤੇ ਆਪਣੀ ਹੀ ਸਰਕਾਰ ਉੱਤੇ ਮੁੜ ਹਮਲਾ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਅਦਾਲਤ ਦੇ ਹੁਕਮਾਂ ਦੇ ਬਾਵਜੂਦ ਦੋਵਾਂ ਮਾਮਲਿਆਂ ਵਿਚ ਸਰਕਾਰ ਨੇ ਕੁਝ ਨਹੀਂ ਕੀਤਾ। ਮੁੱਖ ਮੁਲਜ਼ਮ ਦੀ ਜ਼ਮਾਨਤ ਰੱਦ ਕਰਾਉਣ ਲਈ ਅੱਜ ਤੱਕ ਕੁਝ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕੁਝ ਕੀਤਾ ਹੈ ਤਾਂ ਉਹ ਲੋਕਾਂ ਦੇ ਸਾਹਮਣੇ ਆਪਣੀ ਕਾਰਵਾਈ ਨੂੰ ਜਨਤਕ ਕਰੇ।

  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਮੁੱਖ ਖ਼ਬਰਾਂ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਹਾਈ ਕੋਰਟ ਵੱਲੋਂ ਮਜੀਠੀਆ ਨੂੰ ਰਾਹਤ, ਤਿੰਨ ਦਿਨ ਨਹੀਂ ਹੋਵੇਗੀ ਗ੍ਰਿਫ਼ਤਾਰੀ

ਸੁਪਰੀਮ ਕੋਰਟ ਤਕ ਪਹੁੰਚ ਲਈ ਦਿੱਤਾ ਤਿੰਨ ਦਿਨਾਂ ਦਾ ਸਮਾਂ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅੰਮ੍ਰਿਤਸਰ ਰਿਹਾਇਸ਼ ’ਤੇ ਪੁਲੀਸ ਦਾ ਛਾਪਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਸੋਮਵਾਰ ਨੂੰ ਅੰਤਿਰਮ ਜ਼ਮਾਨਤ ਖਾਰ...

ਸ਼ਹਿਰ

View All