ਲੁਧਿਆਣਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸਾਲ 2022 ’ਚ ਭੁਲੱਥ ਤੋਂ ਵਿਧਾਨ ਸਭਾ ਚੋਣਾਂ ਲੜਨ ਬਾਰੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਵੱਲੋਂ ਜਿਸ ਥਾਂ ਤੋਂ ਚੋਣ ਲੜਨ ਲਈ ਆਖਿਆ ਜਾਵੇਗਾ, ਉਹ ਉਸ ਥਾਂ ’ਤੇ ਜਾ ਕੇ ਚੋਣ ਲੜਨਗੇ। ਉਹ ਜੀਐੱਨਈ ਕਾਲਜ ’ਚ ਪ੍ਰੋਗਰਾਮ ’ਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਪੁੱਜੇ ਸਨ। ਸ਼੍ਰੋਮਣੀ ਕਮੇਟੀ ਸੰਸਥਾਵਾਂ ਦੇ ਅਧਿਅਪਕਾਂ ਨੂੰ ਬਕਾਇਆ ਰਾਸ਼ੀ ਜਾਰੀ ਕਰਨ ਬਾਰੇ ਉਨ੍ਹਾਂ ਕਿਹਾ ਕਿ ਕਰੋਨਾ ਕਾਲ ਕਾਰਨ ਕਈ ਸੰਸਥਾਵਾਂ ਦੇ ਅਧਿਆਪਕਾਂ ਦਾ ਬਕਾਇਆ ਰਹਿੰਦਾ ਹੈ। ਇਸ ਸਬੰਧੀ 11 ਕਰੋੜ ਰੁਪਏ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਾਰੀਆਂ ਵਿੱਦਿਅਕ ਸੰਸਥਾਵਾਂ ’ਚ ਸ਼ਬਦ ਗਾਇਨ ਅਤੇ ਅਰਦਾਸ ਦੇ ਨਾਲ ਸਵੇਰ ਦੀ ਸਭਾ ਦੀ ਸ਼ੁਰੂਆਤ ਕੀਤੀ ਜਾਵੇਗੀ। -ਟਨਸ