ਪੱਤਰ ਪ੍ਰੇਰਕ
ਸ਼ੇਰਪੁਰ, 27 ਜਨਵਰੀ
ਇੱਥੇ ਕੱਚੇ ਅਧਿਆਪਕਾਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਦੀ ਮੰਗ ਨੂੰ ਚੋਣ ਮੈਨੀਫੈਸਟੋ ਵਿੱਚ ਦਰਜ ਕਰਵਾਉਣ ਲਈ ‘ਆਪ’ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ। ਅਧਿਆਪਕ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜੇ ‘ਆਪ’ ਆਪਣੀ ਸਰਕਾਰ ਆਉਣ ’ਤੇ ਪਹਿਲੀ ਕੈਬਨਿਟ ਮੀਟਿੰਗ ’ਚ ਉਨ੍ਹਾਂ ਦੀ ਤਨਖਾਹ ਦਾ ਸਨਮਾਨਜਨਕ ਵਾਧਾ ਅਤੇ 6 ਮਹੀਨੇ ਬਾਅਦ ਪੱਕੇ ਕਰਨ ਦੀ ਮੰਗ ਨੂੰ ਆਪਣੇ ਚੋਣ ਮੈਨੀਫੈਸਟੋ ਦਾ ਹਿੱਸਾ ਬਣਾਉਂਦੀ ਹੈ ਤਾਂ ਉਹ ਪੰਜਾਬ ਭਰ ਅੰਦਰ ਪਾਰਟੀ ਨੂੰ ਹਮਾਇਤ ਦੇਣ ਬਾਰੇ ਸੋਚਣਗੇ। ਭਗਵੰਤ ਮਾਨ ਨੇ ਉਨ੍ਹਾਂ ਦਾ ਮਸਲਾ ਆਪਣੇ ਚੋਣ ਮੈਨੀਫੈਸਟੋ ਵਿੱਚ ਦਰਜ ਕਰਵਾਏ ਜਾਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜੇ ਉਨ੍ਹਾਂ ਦੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਤਾਂ ਉਹ ਕੱਚੇ ਅਧਿਆਪਕਾਂ ਦੇ ਉਲਾਂਭੇ ਲਾਹ ਦੇਣਗੇ।