DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

ਕੰਮ ਪਸੰਦ ਆਏ ਤਾਂ ਵੋਟ ਪਾਇਓ, ਨਹੀਂ ਤਾਂ ਨਾ ਪਾਇਓ: ਕੁਲਜੀਤ ਰੰਧਾਵਾ

ਲਾਲੜੂ ਵਿੱਚ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਵਿਧਾਇਕ ਨੇ ਕਿਹਾ- ਲੋਕਾਂ ਦੀ ਕਚਹਿਰੀ ਵਿੱਚ ਦੇਵਾਂਗਾ ਕੰਮਾਂ ਦਾ ਹਿਸਾਬ

  • fb
  • twitter
  • whatsapp
  • whatsapp
featured-img featured-img
 ਲਾਲੜੂ ਵਿੱਚ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਫੋਟੋ: ਭੱਟੀ
Advertisement

ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਲੋਕਾਂ ਕੋਲ ਆਪਣੇ ਕੰਮਾਂ ਦੇ ਆਧਾਰ ’ਤੇ ਵੋਟਾਂ ਮੰਗਣ ਜਾਣਗੇ। ਜੇਕਰ ਲੋਕਾਂ ਨੂੰ ਉਨ੍ਹਾਂ ਵੱਲੋਂ ਕਰਵਾਏ ਵਿਕਾਸ ਕਾਰਜ ਅਤੇ ਪੂਰੇ ਕੀਤੇ ਵਾਅਦੇ ਪਸੰਦ ਆਉਂਦੇ ਹਨ ਤਾਂ ਉਹ ਉਨ੍ਹਾਂ ਨੂੰ ਵੋਟ ਪਾਉਣ, ਨਹੀਂ ਤਾਂ ਵੋਟ ਨਾ ਪਾਉਣ। ਉਹ ਲਾਲੜੂ ਵਿੱਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਲੋਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀ ਕਚਹਿਰੀ ਵਿੱਚ ਆਪਣੇ ਕੰਮਾਂ ਦਾ ਹਿਸਾਬ ਦੇਣ ਲਈ ਤਿਆਰ ਹਨ। ਉਨ੍ਹਾਂ ਅਨੁਸਾਰ ਲੋਕਾਂ ਨਾਲ ਜੁੜੇ ਮਸਲਿਆਂ ਦਾ ਹੱਲ ਕਰਨਾ ਅਤੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਵਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਰਹੀ ਹੈ। ਚੋਣਾਂ ਦੌਰਾਨ ਵੋਟਾਂ ਮੰਗਣ ਦਾ ਆਧਾਰ ਸਿਆਸੀ ਦਾਅਵਿਆਂ ਦੀ ਬਜਾਏ ਲੋਕਾਂ ਲਈ ਕੀਤੇ ਕੰਮ ਹੋਣੇ ਚਾਹੀਦੇ ਹਨ।

Advertisement

 ਲਾਲੜੂ ਵਿੱਚ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਫੋਟੋ: ਭੱਟੀ
 ਲਾਲੜੂ ਵਿੱਚ ਸਥਾਨਕ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਫੋਟੋ: ਭੱਟੀ

ਰੰਧਾਵਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਪੂਰਾ ਕਰਨ ਲਈ ਕੰਮ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਵਿੱਚ ਲੰਮੇ ਸਮੇਂ ਤੋਂ ਅਟਕੇ ਕਈ ਕੰਮ ਮੁਕੰਮਲ ਕਰਵਾਏ ਗਏ ਹਨ। ਇਨ੍ਹਾਂ ਵਿੱਚ ਲਾਲੜੂ ਦਾ ਹਸਪਤਾਲ, ਬੱਸ ਅੱਡਾ, ਪਸ਼ੂ ਹਸਪਤਾਲ, ਸੀਵਰੇਜ ਪ੍ਰਬੰਧ, ਪੀਣ ਵਾਲੇ ਪਾਣੀ ਦੀ ਸਹੂਲਤ ਅਤੇ ਘੱਗਰ ਦਰਿਆ ’ਤੇ ਟਿਵਾਣਾ ਪੁਲ ਸਮੇਤ ਹੋਰ ਵਿਕਾਸ ਕਾਰਜ ਸ਼ਾਮਲ ਹਨ।

Advertisement

ਉਨ੍ਹਾਂ ਕਿਹਾ ਕਿ ਸਰਕਾਰ ਦੇ ਕੰਮਾਂ ਦਾ ਅਸਲ ਮੁਲਾਂਕਣ ਲੋਕਾਂ ਨੇ ਕਰਨਾ ਹੈ ਅਤੇ ਜੇਕਰ ਉਨ੍ਹਾਂ ਨੂੰ ਲੱਗਦਾ ਹੈ ਕਿ ਕੀਤੇ ਕੰਮ ਜਨਤਕ ਹਿੱਤ ਵਿੱਚ ਹਨ ਤਾਂ ਹੀ ਉਨ੍ਹਾਂ ਨੂੰ ਮੁੜ ਮੌਕਾ ਦੇਣ।

Advertisement
×