ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ

ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਅਸਤੀਫਾ

ਦਵਿੰਦਰ ਪਾਲ
ਚੰਡੀਗੜ੍ਹ, 13 ਅਪਰੈਲ

ਪੰਜਾਬ ਦੇ ਬਹੁ ਚਰਚਿਤ ਪੁਲੀਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਪੁਲੀਸ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਆਈਜੀ ਰੈਂਕ ਦੇ ਇਸ ਪੁਲੀਸ ਅਧਿਕਾਰੀ ਵੱਲੋਂ ਆਪਣਾ ਅਸਤੀਫਾ ਮੁੱਖ ਸਕੱਤਰ ਨੂੰ ਦਿੱਤਾ ਗਿਆ ਹੈ। ਗ੍ਰਹਿ ਵਿਭਾਗ ਦੇ ਸੂਤਰਾਂ ਦਾ ਦੱਸਣਾ ਹੈ ਕਿ ਆਈਜੀ ਰੈਂਕ ਦੇ ਇਸ ਅਧਿਕਾਰੀ ਦਾ ਅਸਤੀਫਾ ਵਿਚਾਰ ਅਧੀਨ ਹੈ। ਕੁੰਵਰ ਵਿਜੈ ਪ੍ਰਤਾਪ ਸਿੰਘ ਵੱਲੋਂ ਦਿੱਤੇ ਅਸਤੀਫੇ ਤੋਂ ਬਾਅਦ ਪ੍ਰਸ਼ਾਸਕੀ ਤੇ ਰਾਜਸੀ ਹਲਕਿਆਂ ਅੰਦਰ ਭਾਰੀ ਹਲਚਲ ਪਾਈ ਜਾ ਰਹੀ ਹੈ। ਇਹ ਵੀ ਚਰਚਾ ਹੈ ਕਿ ਇਹ ਪੁਲੀਸ ਅਧਿਕਾਰੀ ਆਉਂਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਅੰਮ੍ਰਿਤਸਰ ਸ਼ਹਿਰ ਦੇ ਕਿਸੇ ਵਿਧਾਨ ਸਭਾ ਹਲਕੇ ਤੋਂ ਚੋਣ ਵੀ ਲੜ ਸਕਦਾ ਹੈ। ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾਂ ਹੀ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਰਿਪੋਰਟ ਨੂੰ ਰੱਦ ਕਰ ਦਿੱਤਾ ਗਿਆ ਸੀ ਤੇ ਸਰਕਾਰ ਨੂੰ ਜਾਂਚ ਤੋਂ ਦੂਰ ਰੱਖਣ ਦੇ ਹੁਕਮ ਦਿੱਤੇ ਗਏ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All