ਗੈਰ ਕਾਨੂੰਨੀ ਹਿਰਾਸਤ ਮਾਮਲਾ: ਏਐੱਸਆਈ ਬਰਖਾਸਤ, ਥਾਣਾ ਮੁਖੀ ਤੇ ਮੁਣਸ਼ੀ ਲਾਈਨ ਹਾਜ਼ਰ

ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਵੀਡੀਓ ਵਾਇਰਲ ਹੋਣ ਬਾਅਦ ਅਧਿਕਾਰੀਆਂ ਨੇ ਕੀਤੀ ਕਾਰਵਾਈ

ਗੈਰ ਕਾਨੂੰਨੀ ਹਿਰਾਸਤ ਮਾਮਲਾ: ਏਐੱਸਆਈ ਬਰਖਾਸਤ, ਥਾਣਾ ਮੁਖੀ ਤੇ ਮੁਣਸ਼ੀ ਲਾਈਨ ਹਾਜ਼ਰ

ਮਹਿੰਦਰ ਸਿੰਘ ਰੱਤੀਆਂ

ਮੋਗਾ, 7 ਅਪਰੈਲ

ਇਥੇ ਥਾਣਾ ਸਿਟੀ ਵਿੱਚ ਕੋਰੀਅਰ ਕੰਪਨੀ ਦੇ ਮੈਨੇਜਰ ਅਤੇ ਸੁਰੱਖਿਆ ਗਾਰਡ ਨੂੰ ਹਵਾਲਾਤ ਵਿੱਚ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਤਸੀਹੇ ਦੇਣ ਦੀ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੀ ਵੀਡੀਓ ਵਾਇਰਲ ਹੋਈ ਹੈ। ਸਮਾਜ ਸੇਵੀ ਮਹਿੰਦਰਪਾਲ ਲੂੰਬਾਂ ਵੱਲੋਂ ਆਪਣੇ ਸੋਸ਼ਲ ਮੀਡੀਆ ਅਤੇ ਫੇਸ ਬੁੱਕ ਉੱਤੇ ਇਹ ਵੀਡੀਓ ਪਾਉਣ ਤੋਂ ਬਾਅਦ ਜਿਲ੍ਹਾ ਪੁਲੀਸ ਮੁਖੀ ਹਰਮਨਬੀਰ ਸਿੰਘ ਨੇ ਥਾਣਾ ਮੁਖੀ ਇੰਸਪੈਕਟਰ ਜਸਵੰਤ ਸਿੰਘ ਅਤੇ ਮੁੱਖ ਮੁਨਸੀ ਯਾਦਵਿੰਦਰ ਸਿੰਘ ਨੂੰ ਲਾਈਨ ਹਾਜ਼ਰ ਕਰ ਦਿੱਤਾ ਅਤੇ ਏਐੱਸਆਈ ਅਮਰਜੀਤ ਸਿੰਘ ਨੂੰ ਨੌਕਰੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਐੱਸਪੀ (ਆਈ) ਜਗਤਪ੍ਰੀਤ ਸਿੰਘ ਨੂੰ ਸੌਪੀ ਗਈ ਹੈ।

ਸਮਾਜ ਸੇਵੀ ਲੂੰਬਾ ਨੇ ਦੱਸਿਆ ਕਿ ਉਨ੍ਹਾਂ ਨਿੱਜੀ ਤੌਰ ’ਤੇ ਥਾਣੇ ਦਾ ਦੌਰਾ ਕੀਤਾ ਸੀ। ਤਸੀਹੇ ਦੇਣ ਦੀ ਅੱਖੀਂ ਦੇਖੀ ਘਟਨਾ ਜੋ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ ਦੀ ਵੀਡੀਓ ਬਣਾਈ ਅਤੇ ਵਾਇਰਲ ਕੀਤੀ। ਉਨ੍ਹਾਂ ਕਿਹਾ ਕਿ 25 ਮਾਰਚ ਦੇਰ ਸ਼ਾਮ ਨੂੰ ਸਥਾਨਕ ਸ਼ਹੀਦ ਭਗਤ ਸਿੰਘ ਮਾਰਕੀਟ ਸਥਿੱਤ ਡੀਟੀਡੀਸੀ ਕੋਰੀਅਰ ਕੰਪਨੀ ਦੇ ਮੈਨੇਜਰ ਲਵਕਿਰਨ ਸਿੰਘ, ਪਿੰਡ ਦੁਸਾਂਝ ਅਤੇ ਸੁਰੱਖਿਆ ਗਾਰਡ ਰਿੰਕੂ ਸਿੰਘ ਦਾ ਕੰਪਨੀ ਦਫਤਰ ਅੱਗੇ ਕਾਰ ਪਾਰਕਿੰਗ ਨੂੰ ਲੈ ਕੇ ਕੁਝ ਲੋਕਾਂ ਨਾਲ ਮਾਮੂਲੀ ਝਗੜਾ ਹੋਇਆ ਸੀ। ਏਐੱਸਆਈ ਅਮਰਜੀਤ ਸਿੰਘ ਉੱਤੇ ਦੋਸ਼ ਹਨ ਕਿ ਉਸ ਨੇ ਕੋਰੀਅਰ ਕੰਪਨੀ ਮੁਲਾਜ਼ਮਾਂ ਨੂੰ ਥਾਣੇ ਲਿਆ ਕੇ ਉਨ੍ਹਾਂ ਨੂੰ ਹਵਾਲਾਤ ਵਿੱਚ ਬੰਦ ਕੀਤਾ ਤੇ ਉਨ੍ਹਾਂ ਨੂੰ ਮਾਨਸਿਕ ਤੇ ਲੱਤਾਂ ਕਾਠ (ਬਾਂਸ) ਵਿੱਚ ਫਸਾ ਕੇ ਤਸੀਹੇ ਦਿੱਤੇ। ਏਐੱਸਆਈ ਨੇ ਗੈਰ ਕਾਨੂੰਨੀ ਹਿਰਾਸਤ ਵਿੱਚੋਂ ਉਨ੍ਹਾਂ ਨੂੰ ਛੱਡਣ ਬਦਲੇ 20 ਹਜ਼ਾਰ ਦੀ ਮੰਗ ਕੀਤੀ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All