ਪੱਤਰ ਪ੍ਰੇਰਕ
ਅਜਨਾਲਾ, 18 ਸਤੰਬਰ
ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਖੇਤਰ ਵਿੱਚ ਪੈਂਦੇ ਥਾਣਾ ਭਿੰਡੀ ਸੈਦਾਂ ਅਧੀਨ ਵੱਖ-ਵੱਖ ਪਿੰਡਾਂ ਤੋਂ ਰੇਤ ਦੀ ਹੋ ਰਹੀ ਨਾਜਾਇਜ਼ ਮਾਈਨਿੰਗ ਨੂੰ ਰੋਕਣ ਵਿੱਚ ਅਸਫਲ ਰਹਿਣ ਕਾਰਨ ਅੱਜ ਪੁਲੀਸ ਵਿਭਾਗ ਨੇ ਥਾਣਾ ਭਿੰਡੀ ਸੈਦਾਂ ਦੇ ਐੱਸਐੱਚਓ ਜਸਵਿੰਦਰ ਸਿੰਘ ਨੂੰ ਮੁਅੱਤਲ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਕਾਫੀ ਸਮੇਂ ਤੋਂ ਪਿੰਡ ਮਿਆਦੀਆਂ ਦੇ ਆਸ-ਪਾਸ ਕਈ ਪਿੰਡਾਂ ਦੀਆਂ ਜ਼ਮੀਨਾਂ ਵਿੱਚ ਰੇਤ ਦੀ ਨਾਜਾਇਜ਼ ਮਾਈਨਿੰਗ ਹੋ ਰਹੀ ਸੀ ਜਿਸ ਤੇ ਥਾਣਾ ਮੁਖੀ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਇਸੇ ਕਾਰਨ ਥਾਣਾ ਮੁਖੀ ਮੁਅੱਤਲ ਕਰ ਦਿੱਤਾ ਗਿਆ।