ਚੰਡੀਗੜ੍ਹ (ਟ੍ਰਿਬਿਊਨ ਨਿਊਜ਼ ਸਰਵਿਸ): ਸ਼੍ਰੋਮਣੀ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਪੰਜਾਬ ਵਿੱਚ ਗੈਰ ਕਾਨੂੰਨੀ ਮਾਈਨਿੰਗ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਈ ਜਾਵੇ। ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਉੱਚ ਅਦਾਲਤ ਦੇ ਹੁਕਮਾਂ ਮਗਰੋਂ ਸਪੱਸ਼ਟ ਹੋ ਗਿਆ ਹੈ ਕਿ ਮਾਈਨਿੰਗ ਮਾਫੀਆ ਅੱਗੇ ਸਰਕਾਰ ਬੇਵੱਸ ਹੈ। ਉਨ੍ਹਾਂ ਕਿਹਾ ਕਿ ਸਿਰਫ ਕੇਂਦਰੀ ਏਜੰਸੀਆਂ ਦੀ ਜਾਂਚ ਹੀ ਇਸ ਮਾਫੀਆ ਨੂੰ ਬੇਨਕਾਬ ਕਰ ਸਕਦੀ ਹੈ। ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਹ ਪ੍ਰਭਾਵ ਦੇਣ ਲਈ ਕਰੋੜਾਂ ਰੁਪਏ ਖਰਚ ਕੀਤੇ ਹਨ ਕਿ ‘ਆਪ’ ਨੇ ਗੈਰਕਾਨੂੰਨੀ ਮਾਈਨਿੰਗ ਖਤਮ ਕਰ ਦਿੱਤੀ ਹੈ ਤੇ ਰੇਤੇ ਦੀਆਂ ਕੀਮਤਾਂ ਘਟਾ ਦਿੱਤੀਆਂ ਹਨ, ਜਦਕਿ ਅਦਾਲਤ ਵਿੱਚ ਹੋਏ ਖੁਲਾਸਿਆਂ ਤੋਂ ਸਾਬਤ ਹੋ ਗਿਆ ਹੈ ਕਿ ਇਹ ਸਾਰੇ ਦਾਅਵੇ ਝੂਠੇ ਹਨ।