ਪੱਤਰ ਪ੍ਰੇਰਕ
ਨਵੀਂ ਦਿੱਲੀ, 17 ਜਨਵਰੀ
ਸਿੰਘੂ-ਕੁੰਡਲੀ ਬਾਰਡਰ ’ਤੇ ਅੱਜ ਕਿਸਾਨ-ਮਜ਼ਦੂਰ ਬੀਬੀਆਂ ਨੇ ਤਿੰਨੋਂ ਖੇਤੀ ਕਾਨੂੰਨਾਂ ਦੇ ਮਾਮਲੇ ’ਚ ਕੇਂਦਰ ਸਰਕਾਰ ਦੀ ਪਿੱਠ ਥਾਪੜਨ ਵਾਲੀ ਕੌਮਾਂਤਰੀ ਸੰਸਥਾ ਮੁਦਰਾ ਕੋਸ਼ ਫੰਡ ਦੀ ਮੁਖੀ ਕ੍ਰਿਸਟਲੀਨਾ ਜੋਰਜੀਵਾ ਤੇ ਕੌਮੀ ਜਾਂਚ ਏਜੰਸੀ ਅਤੇ ਕੇਂਦਰੀ ਸਰਕਾਰ ਦੇ ਪੁਤਲੇ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ।
ਕਿਸਾਨ ਆਗੂਆਂ ਨੇ ਕੌਮੀ ਜਾਂਚ ਏਜੰਸੀ ਵੱਲੋਂ ਕਿਸਾਨ ਆਗੂਆਂ ਤੇ ਸਮਾਜ ਸੇਵਕਾਂ ਨੂੰ ਕੱਢੇ ਨੋਟਿਸ ਦੀ ਸਖਤ ਨਿਖੇਧੀ ਕਰਦਿਆਂ ਤੁਰੰਤ ਨੋਟਿਸ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤਰ੍ਹਾਂ ਕੌਮਾਂਤਰੀ ਮੁਦਰਾ ਫੰਡ ਦੀ ਸਾਮਰਾਜ-ਪੱਖੀ ਨੀਤੀ ਸਾਹਮਣੇ ਆ ਚੁੱਕੀ ਹੈ। ਕਿਸਾਨ ਆਗੂ ਸਤਨਾਮ ਸਿੰਘ ਪੰਨੂ ਨੇ ਕਿਹਾ ਕਿ ਚੱਲ ਰਹੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ 18 ਜਨਵਰੀ ਨੂੰ ਮਹਿਲਾ ਕਿਸਾਨ ਦਿਵਸ ਲਈ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਸਟੇਜ ਔਰਤਾਂ ਨੂੰ ਸਮਰਪਿਤ ਕੀਤੀ ਜਾਵੇਗੀ ਤੇ ਸਵੇਰ ਤੋਂ ਸ਼ਾਮ ਤੱਕ ਔਰਤਾਂ ਹੀ ਸਟੇਜ ਸੰਭਾਲਣਗੀਆਂ।
ਆਗੂਆਂ ਨੇ ਕਿਹਾ ਕਿ 26 ਜਨਵਰੀ ਨੂੰ ਦਿੱਲੀ ਅੰਦਰ ਟਰੈਕਟਰ ਪਰੇਡ ਹਰ ਹਾਲਤ ਵਿੱਚ ਹੋਵੇਗੀ।