ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

* ਪਾਰਟੀ ਪ੍ਰਧਾਨ ਦਾ ਚੰਨੀ ਸਰਕਾਰ ਨੂੰ ਮੁੜ ਹਲੂਣਾ

ਐੱਸਟੀਐੱਫ ਦੀ ਰਿਪੋਰਟ ’ਤੇ ਫੌਰੀ ਕਾਰਵਾਈ ਹੋਵੇ: ਸਿੱਧੂ

ਚਰਨਜੀਤ ਭੁੱਲਰ

ਚੰਡੀਗੜ੍ਹ, 28 ਨਵੰਬਰ

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਨਸ਼ਿਆਂ ਬਾਰੇ ਵਿਸ਼ੇਸ਼ ਟਾਸਕ ਫੋਰਸ (ਐੱਸਟੀਐੱਫ) ਦੀ ਰਿਪੋਰਟ ਦੇ ਮਾਮਲੇ ’ਚ ਅੱਜ ਮੁੜ ਚੰਨੀ ਸਰਕਾਰ ਨੂੰ ਹਲੂਣਾ ਦਿੱਤਾ ਹੈ। ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਸ਼ਾ ਤਸਕਰੀ ਦੇ ਕੇਸਾਂ ਬਾਰੇ ਸ਼ਨਿੱਚਰਵਾਰ ਨੂੰ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਸ ਦੀ ਅਗਵਾਈ ਮੁੱਖ ਸਕੱਤਰ ਪੰਜਾਬ ਕਰਨਗੇ। ਰੰਧਾਵਾ ਨੇ ਤਿੰਨ ਮੈਂਬਰੀ ਕਮੇਟੀ ਨੂੰ ਹਫ਼ਤੇ ਵਿਚ ਰਿਪੋਰਟ ਦੇਣ ਦੀ ਹਦਾਇਤ ਕੀਤੀ ਹੈ। ਉਂਜ ਰੰਧਾਵਾ ਨੇ ਆਪਣੇ ਹੁਕਮਾਂ ’ਚ ਇਹ ਸਵਾਲ ਵੀ ਕੀਤਾ ਹੈ ਕਿ ਕੀ ਐੱਸਟੀਐੱਫ ਵਾਲੇ ਕੇਸਾਂ ਵਿਚ ਕਾਰਵਾਈ ਲਈ ਜਾਣਬੁੱਝ ਕੇ ਦੇਰੀ ਕੀਤੀ ਗਈ ਹੈ। ਉਧਰ ਸ਼੍ਰੋਮਣੀ ਅਕਾਲੀ ਦਲ ਨੇ ਲੰਘੇ ਕੱਲ੍ਹ ਗ੍ਰਿਫ਼ਤਾਰੀਆਂ ਦੇ ਕੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਖਿਲਾਫ਼ ਝੂਠਾ ਕੇਸ ਦਰਜ ਕਰਨ ਦਾ ਖ਼ਦਸ਼ਾ ਜ਼ਾਹਿਰ ਕੀਤਾ ਹੈ। ਪੰਜਾਬ ਚੋਣਾਂ ਦੇ ਨਜ਼ਦੀਕ ਆਉਂਦੇ ਹੀ ਨਸ਼ਿਆਂ ਦਾ ਮਾਮਲਾ ਭਖ ਗਿਆ ਹੈ। ਕਾਂਗਰਸ ਪ੍ਰਧਾਨ ਨੇ ਅੱਜ ਆਪਣੇ ਟਵਿੱਟਰ ਖਾਤੇ ’ਤੇ ਰੰਧਾਵਾ ਵੱਲੋਂ ਬਣਾਈ ਤਿੰਨ ਮੈਂਬਰੀ ਕਮੇਟੀ ਦੀ ਖ਼ਬਰ ਸਾਂਝੀ ਕਰਦਿਆਂ ਕਿਹਾ ਹੈ ਕਿ ਇਸ ਰਿਪੋਰਟ ’ਤੇ ਫ਼ੌਰੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਇਸ (ਰਿਪੋਰਟ) ’ਚ ਕੁੱਝ ਨਹੀਂ ਹੈ ਤਾਂ ਕੈਪਟਨ ਜ਼ਿੰਮੇਵਾਰ ਹੋਣਗੇ, ਅਤੇ ਜੇ ਕੁਝ ਹੈ ਤਾਂ ਫ਼ੌਰੀ ਐਕਸ਼ਨ ਲਿਆ ਜਾਵੇ। ਉਧਰ ਸ਼੍ਰੋਮਣੀ ਅਕਾਲੀ ਦਲ ਆਖ ਚੁੱਕਾ ਹੈ ਕਿ ਚੰਨੀ ਤੇ ਸਿੱਧੂ ਵੱਲੋਂ ਮਜੀਠੀਆ ਖ਼ਿਲਾਫ਼ ਨਸ਼ਿਆਂ ਦੇ ਮਾਮਲੇ ’ਤੇ ਸਾਜ਼ਿਸ਼ ਘੜੀ ਜਾ ਰਹੀ ਹੈ ਜਦੋਂ ਕਿ ਨਵਜੋਤ ਸਿੱਧੂ ਇਸੇ ਮਾਮਲੇ ’ਤੇ ਆਪਣਾ ਪੱਖ ਸਪਸ਼ਟ ਕਰ ਚੁੱਕੇ ਹਨ।

ਰੰਧਾਵਾ ਵੱਲੋਂ ਕਾਿੲਮ ਪੈਨਲ ’ਤੇ ਮਾਨ ਨੇ ਉਠਾਏ ਸਵਾਲ

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਨਸ਼ਾ ਤਸਕਰੀ ਮਾਮਲੇ ਵਿਚ ਪੰਜਾਬ ਦੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਗਠਿਤ ਕੀਤੇ ਇੱਕ ਹੋਰ ਜਾਂਚ ਪੈਨਲ (ਕਮੇਟੀ) ਨੂੰ ਸਿਰੇ ਦੀ ਹਨੇਰਗਰਦੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਰੰਧਾਵਾ ਨਸ਼ਾ ਤਸਕਰੀ ਵਿਚ ਬਦਨਾਮ ਵੱਡੀਆਂ ਮੱਛੀਆਂ ਨੂੰ ਬਚਾਉਣ ਲਈ ਕੈਪਟਨ ਅਮਰਿੰਦਰ ਸਿੰਘ ਦੇ ਨਕਸ਼ੇ ਕਦਮ ਉੱਤੇ ਤੁਰ ਪਏ ਹਨ। ਸੂਬਾ ਸਰਕਾਰ ਦਾ ਮਨਸ਼ਾ ਇਸ ਮਾਮਲੇ ਨੂੰ ਹੋਰ ਲਮਕਾਉਣਾ ਅਤੇ 2022 ਦੀਆਂ ਚੋਣਾਂ ਲੰਘਾਉਣਾ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ੇ ਦੇ ਵੱਡੇ ਸੌਦਾਗਰਾਂ ਨੂੰ ਹੱਥ ਪਾਉਣ ਅਤੇ ਸਲਾਖ਼ਾਂ ਪਿੱਛੇ ਸੁੱਟਣ ਲਈ ਹੋਰ ਕਿੰਨੀਆਂ ਜਾਂਚ ਟੀਮਾਂ ਬਣਾਉਣੀਆਂ ਪੈਣਗੀਆਂ? ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਨ੍ਹਾਂ ਚਾਲਾਂ ਅਤੇ ਚੁਸਤ ਚਲਾਕੀਆਂ ਨੂੰ ਪੈਨੀ ਨਜ਼ਰ ਨਾਲ ਦੇਖ ਰਹੇ ਹਨ ਅਤੇ ਸਭ ਸਮਝਦੇ ਹਨ। ਮਾਨ ਨੇ ਕਿਹਾ ਕਿ ਇੱਕ ਪਾਸੇ ਸੁਖਬੀਰ ਬਾਦਲ ਕਹਿੰਦੇ ਹਨ ਕਿ ਉਨ੍ਹਾਂ ਦੇ ਕਰੀਬੀ ਰਿਸ਼ਤੇਦਾਰ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹੈ, ਜਦੋਂਕਿ ਦੂਜੇ ਪਾਸੇ ਇਹ ਕਹਿੰਦੇ ਨਹੀਂ ਥੱਕਦੇ ਕਿ ਉਹ ਡਰਦੇ ਨਹੀਂ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਸੁੰਦਰਤਾ ਮੁਕਾਬਲਿਆਂ ਦੇ ਓਹਲੇ ਓਹਲੇ...

ਕਿਵੇਂ ਭਜਾਈਏ ਵਾਇਰਸ...

ਕਿਵੇਂ ਭਜਾਈਏ ਵਾਇਰਸ...

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਭਾਰਤ ਦਾ ਪਰਮਾਣੂ ਸਿਧਾਂਤ ਅਤੇ ਸੁਰੱਖਿਆ

ਫ਼ਰਜ਼ ਨਿਭਾਉਂਦੇ ਲੋਕ

ਫ਼ਰਜ਼ ਨਿਭਾਉਂਦੇ ਲੋਕ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਖੇਤੀ ਖੇਤਰ ਅਤੇ ਆਰਥਿਕ ਰੋਮਾਂਸਵਾਦ

ਸ਼ਹਿਰ

View All