DT
PT
Subscribe To Print Edition About The Punjabi Tribune Code Of Ethics Download App Advertise with us Classifieds
Add Tribune As Your Trusted Source
search-icon-img
search-icon-img
Advertisement

Immigration ਕਾਰੋਬਾਰੀ ਕੋਲੋਂ ਇੱਕ ਕਰੋੜ ਦੀ ਫਿਰੌਤੀ ਦੀ ਮੰਗ; ਦੇਰ ਰਾਤ ਘਰ ਦੇ ਬਾਹਰ ਚਲਾਈਆਂ ਗੋਲੀਆਂ

ਗੋਲੀਆਂ ਚਲਾਉਣ ਵਾਲੇ ਨਕਾਬਪੋਸ਼ਾਂ ਨੇ ਆਪਣੇ ਹੀ ਮੋਬਾਈਲ ਫ਼ੋਨ ’ਤੇ ਗੋਲੀਆਂ ਚਲਾਉਣ ਦੀ ਬਣਾਈ ਵੀਡੀਓ

  • fb
  • twitter
  • whatsapp
  • whatsapp
featured-img featured-img
ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ, ਫੋਟੋ: ਬਾਵਾ।
Advertisement

ਥਾਣਾ ਗੋਇੰਦਵਾਲ ਸਾਹਿਬ ਦੇ ਅਧੀਨ ਆਉਂਦੇ ਖੇਤਰ ਵਿੱਚ ਕਾਰੋਬਾਰੀਆਂ ਕੋਲੋਂ ਫਿਰੌਤੀ ਦੀ ਮੰਗ ਨੂੰ ਲੈ ਕੇ ਗੈਂਗਸਟਰਾਂ ਵੱਲੋਂ ਗੋਲੀਆਂ ਚਲਾਉਣ ਦਾ ਸਿਲਸਿਲਾ ਰੁਕਣ ਦਾ ਨਾਮ ਨਹੀਂ ਲੈ ਰਿਹਾ, ਜਿਸ ਦੇ ਚੱਲਦਿਆਂ ਕਸਬਾ ਫਤਿਆਬਾਦ ਅਤੇ ਗੋਇੰਦਵਾਲ ਸਾਹਿਬ ਦੇ ਕਾਰੋਬਾਰੀ ਸਹਿਮ ਦੇ ਮਾਹੌਲ ਵਿੱਚ ਹਨ।

ਅੱਜ ਦੇ ਤਾਜ਼ਾ ਮਾਮਲੇ ਵਿੱਚ ਕਸਬਾ ਗੋਇੰਦਵਾਲ ਸਾਹਿਬ ਦੇ ਇਮੀਗ੍ਰੇਸ਼ਨ ਨਾਲ ਸਬੰਧਤ ਕਾਰੋਬਾਰੀ ਕੋਲੋਂ ਇੱਕ ਕਰੋੜ ਰੁਪਏ ਦੀ ਮੰਗ ਨੂੰ ਲੈ ਕੇ ਬੀਤੀ ਰਾਤ ਉਸ ਦੇ ਘਰ ਬਾਹਰ ਦੋ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਈਆਂ ਗਈਆਂ ਹਨ।

Advertisement

ਪੀੜਤ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਫਿਰੌਤੀ ਦੀ ਮੰਗ ਨੂੰ ਲੈ ਕੇ ਉਸ ਨੂੰ ਗੈਂਗਸਟਰਾਂ ਵੱਲੋਂ ਤੀਜੀ ਵਾਰ ਧਮਕਾਇਆ ਗਿਆ ਹੈ। ਪੀੜਤ ਨੇ ਦੱਸਿਆ ਲੰਘੀ ਰਾਤ ਉਸ ਨੂੰ ਆਪਣੇ ਦਫ਼ਤਰ ਦੇ ਫ਼ੋਨ ਨੰਬਰ ’ਤੇ ਇੱਕ ਕਰੋੜ ਰੁਪਏ ਦੀ ਮੰਗ ਨੂੰ ਲੈ ਕੇ ਧਮਕੀ ਦਿੱਤੀ ਗਈ, ਜਿਸ ਤੋਂ ਬਾਅਦ ਉਸ ਦੇ ਘਰ ਬਾਹਰ ਗੋਲੀਆਂ ਚਲਾਈਆਂ ਗਈਆਂ। ਪੀੜਤ ਰਾਜਵਿੰਦਰ ਨੇ ਦੱਸਿਆ ਕਿ ਉਕਤ ਨਕਾਬਪੋਸ਼ ਮੋਟਰਸਾਈਕਲ ਸਵਾਰਾਂ ਵੱਲੋਂ ਗੋਲੀਆਂ ਚਲਾਉਣ ਸਮੇਂ ਆਪਣੇ ਮੋਬਾਈਲ ਫ਼ੋਨ ’ਤੇ ਵੀਡੀਓ ਵੀ ਬਣਾਈ ਗਈ।

Advertisement

ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ, ਫੋਟੋ: ਬਾਵਾ।
ਸੀਸੀਟੀਵੀ ਵਿੱਚ ਕੈਦ ਹੋਈਆਂ ਤਸਵੀਰਾਂ, ਫੋਟੋ: ਬਾਵਾ।

ਪੀੜਤ ਨੇ ਦੱਸਿਆ ਕਿ ਇਸ ਘਟਨਾ ਤੋਂ ਪਹਿਲਾਂ ਆਈ ਧਮਕੀ ਦੀ ਸ਼ਿਕਾਇਤ ਥਾਣਾ ਗੋਇੰਦਵਾਲ ਸਾਹਿਬ ਨੂੰ ਦਿੱਤੀ ਗਈ ਸੀ, ਪਰ ਥਾਣੇ ਦੇ ਮੁਨਸ਼ੀ ਵੱਲੋਂ ਮੇਰੀ ਦਰਖ਼ਾਸਤ ਨੂੰ ਕਥਿਤ ਤੌਰ ’ਤੇ ਖ਼ੁਰਦ-ਬੁਰਦ ਕਰ ਦਿੱਤਾ ਗਿਆ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ। ਰਾਤ ਵਾਪਰੀ ਘਟਨਾ ਸਬੰਧੀ 112 ਹੈਲਪਲਾਈਨ ’ਤੇ ਸ਼ਿਕਾਇਤ ਕੀਤੀ ਗਈ ਸੀ, ਜਿਸ ਤੋਂ ਬਾਅਦ ਦੋ ਪੁਲੀਸ ਮੁਲਾਜ਼ਮ ਮੌਕਾ ਦੇਖ ਕੇ ਸਵੇਰੇ ਆਉਣ ਦਾ ਕਹਿ ਕੇ ਨਹੀਂ ਮੁੜੇ। ਪੀੜਤ ਨੇ ਆਖਿਆ ਕਿ ਗੋਇੰਦਵਾਲ ਪੁਲੀਸ ਨੂੰ ਸੂਚਿਤ ਕੀਤਾ ਗਿਆ ਹੈ, ਜੋ ਹੁਣ ਤੱਕ ਮੌਕਾ ਦੇਖਣ ਨਹੀਂ ਆਈ। ਰਾਜਵਿੰਦਰ ਨੇ ਆਖਿਆ ਕਿ ਗੋਲੀ ਚੱਲਣ ਦੀ ਘਟਨਾ ਤੋਂ ਬਾਅਦ ਉਸ ਦਾ ਪਰਿਵਾਰ ਡਰ ਦੇ ਮਾਹੌਲ ਵਿੱਚ ਹੈ।

Advertisement
×