DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਪੰਜਾਬੀ ਟ੍ਰਿਬਿਊਨ' ਦੀ ਖ਼ਬਰ ਦਾ ਅਸਰ: ਅਵਾਰਾ ਕੁੱਤਿਆਂ ਨੂੰ ਕਾਬੂ ਕਰਨ ਲਈ ਪ੍ਰਸ਼ਾਸਨ ਨੇ ਵਿੱਢੀ ਮੁਹਿੰਮ

ਇੱਕ ਦਿਨ ਵਿੱਚ 15 ਤੋਂ 20 ਅਵਾਰਾ ਕੁੱਤਿਆਂ ਨੂੰ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਕੀਤਾ ਸ਼ਿਫਟ

  • fb
  • twitter
  • whatsapp
  • whatsapp
featured-img featured-img
ਪਿੰਡ ਕਪੂਰੇ ਤੋਂ ਰੈਸਕਿਊ ਕਰਕੇ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਵਿਖੇ ਰੱਖੇ ਗਏ ਅਵਾਰਾ ਕੁੱਤੇ। ਫੋਟੋ: ਹਰਦੀਪ ਸਿੰਘ
Advertisement

ਪਿੰਡ ਕਪੂਰੇ ਵਿੱਚ ਅਵਾਰਾ ਕੁੱਤਿਆਂ ਦੀ ਦਹਿਸ਼ਤ ਸਬੰਧੀ ਖ਼ਬਰ 'ਪੰਜਾਬੀ ਟ੍ਰਿਬਿਊਨ' ਵੈਬ ਉੱਤੇ ਪ੍ਰਕਾਸ਼ਿਤ ਹੋਣ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਇਨ੍ਹਾਂ ਖੂੰਖਾਰ ਕੁੱਤਿਆਂ ਨੂੰ ਕਾਬੂ ਕਰਨ ਲਈ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਕਾਰਵਾਈ ਆਰੰਭੀ। ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਜਾਰੀ ਸਖਤ ਨਿਰਦੇਸ਼ਾਂ ਤਹਿਤ ਬਲਾਕ ਵਿਕਾਸ ਤੇ ਪੰਚਾਇਤ ਦਫਤਰ, ਪਸ਼ੂ ਪਾਲਣ ਵਿਭਾਗ ਵੱਲੋਂ ਐਨੀਮਲ ਵੈਲਫੇਅਰ ਸੰਸਥਾ ਚੂਹੜਚੱਕ ਦੇ ਸਹਿਯੋਗ ਨਾਲ ਪਿੰਡ ਵਿੱਚੋਂ 15-20 ਅਵਾਰਾ ਕੁੱਤਿਆ ਨੂੰ ਕਾਬੂ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਪਿੰਡ ਵਿੱਚੋਂ ਸਾਰੇ ਅਵਾਰਾ ਕੁੱਤਿਆਂ ਨੂੰ ਚੁੱਕ ਕੇ ਢੁਕਵੀਂ ਜਗ੍ਹਾ ਤਬਦੀਲ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਕਿਸੇ ਵੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੰਸਥਾ ਵੱਲੋਂ ਇਹਨਾਂ ਅਵਾਰਾ ਕੁੱਤਿਆਂ ਦੀ ਨਸਬੰਦੀ ਵੀ ਕੀਤੀ ਜਾਵੇਗੀ।

Advertisement

ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਪਿੰਡ ਕਪੂਰੇ ਵਿੱਚ ਅਵਾਰਾ ਕੁੱਤਿਆਂ ਵੱਲੋਂ ਲੋਕਾਂ ਨੂੰ ਵੱਢਣ ਤੇ ਜ਼ਖ਼ਮੀ ਕਰਨ ਦੀਆਂ ਘਟਨਾਵਾਂ ਧਿਆਨ ਵਿੱਚ ਆਉਣ ‘ਤੇ ਪ੍ਰਸ਼ਾਸ਼ਨ ਵੱਲੋਂ ਤੁਰੰਤ ਪ੍ਰਭਾਵ ਨਾਲ ਇਸ ਸਬੰਧੀ ਕਾਰਵਾਈ ਆਰੰਭੀ ਗਈ ਹੈ। ਬਲਾਕ ਪੰਚਾਇਤ ਅਧਿਕਾਰੀ ਧਰਮਦਾਸ ਨੇ ਦੱਸਿਆ ਕਿ ਇਸ ਕਾਰਜ ਨੂੰ ਜਲਦੀ ਨੇਪਰੇ ਚਾੜ੍ਹ ਲਿਆ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

Advertisement

Advertisement
×