ਮਨੋਜ ਸ਼ਰਮਾ
ਬਠਿੰਡਾ, 10 ਮਾਰਚ
ਜ਼ਿਲ੍ਹੇ ਦੀਆਂ ਸਾਰੀਆਂ 6 ਵਿਧਾਨ ਸਭਾ (90-ਰਾਮਪੁਰਾ, 91-ਭੁੱਚੋਂ ਮੰਡੀ, 92-ਬਠਿੰਡਾ ਸ਼ਹਿਰੀ, 93-ਬਠਿੰਡਾ ਦਿਹਾਤੀ, 94-ਤਲਵੰਡੀ ਸਾਬੋ ਅਤੇ 95-ਮੌੜ) ਸੀਟਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਜੇਤੂ ਰਹੇ। ਆਮ ਆਦਮੀ ਦੀ ਜਿੱਤ ਨਾਲ ਮਾਲਵੇ ਵਿਚ ਜਿੱਥੇ ਬਾਦਲਾਂ ਦਾ ਸਫ਼ਾਇਆ ਹੋ ਗਿਆ ਹੈ, ਉਥੇ ਵੱਡੇ ਦਿੱਗਜਾਂ ਨੂੰ ਵੀ ‘ਆਪ’ ਉਮੀਦਵਾਰਾਂ ਨੇ ਪਸਤ ਕਰ ਦਿੱਤਾ ਹੈ। ਰਾਮਪੁਰਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਬਲਕਾਰ ਸਿੰਘ ਸਿੱਧੂ 55715 ਵੋਟਾਂ ਲੈ ਕੇ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਿੰਕਦਰ ਸਿੰਘ ਮਲੂਕਾ ਨੂੰ 45386 ਵੋਟਾਂ ਤੇ ਕਾਂਗਰਸ ਉਮੀਦਵਾਰ ਗੁਰਪ੍ਰੀਤ ਸਿੰਘ ਕਾਂਗੜ ਨੂੰ 28077 ਵੋਟਾਂ ਮਿਲੀਆਂ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਉਮੀਦਵਾਰ ਬਲਜਿੰਦਰ ਸਿੰਘ ਨੂੰ 2529 ਅਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ 1023 ਵੋਟਾਂ ਮਿਲੀਆਂ। ਇਸੇ ਤਰ੍ਹਾਂ ਭੁੱਚੋਂ ਮੰਡੀ ਤੋਂ ਆਮ ਆਦਮੀ ਪਾਰਟੀ ਦੇ ਜਗਸੀਰ ਸਿੰਘ 85778 ਲੈ ਕੇ ਜੇਤੂ ਰਹੇ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦਰਸ਼ਨ ਸਿੰਘ ਕੋਟਫ਼ੱਤਾ ਨੂੰ 35566 , ਕਾਂਗਰਸ ਦੇ ਪ੍ਰੀਤਮ ਸਿੰਘ ਕੋਟਭਾਈ ਨੂੰ 20681 ਵੋਟਾਂ ਮਿਲੀਆਂ। ਆਜ਼ਾਦ ਉਮੀਦਵਾਰ ਬਲਦੇਵ ਸਿੰਘ ਅਕਲੀਆਂ ਨੇ 2546 ਤੇ ਭਾਜਪਾ ਉਮੀਦਵਾਰ ਰੁਪਿੰਦਰ ਸਿੰਘ ਨੇ 2330 ਵੋਟਾਂ ਪ੍ਰਾਪਤ ਕੀਤੀਆਂ।
ਬਠਿੰਡਾ (ਸ਼ਹਿਰੀ) ਤੋਂ ‘ਆਪ’ ਉਮੀਦਵਾਰ ਜਗਰੂਪ ਸਿੰਘ ਗਿੱਲ 93057 ਵੋਟਾਂ ਲੈ ਕੇ ਜੇਤੂ ਰਹੇ। ਕਾਂਗਰਸ ਦੇ ਮਨਪ੍ਰੀਤ ਸਿੰਘ ਬਾਦਲ ਨੂੰ 29476 ਵੋਟਾਂ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸਰੂਪ ਚੰਦ ਸਿੰਗਲਾ ਨੂੰ 24183 ਅਤੇ ਭਾਜਪਾ ਉਮੀਦਵਾਰ ਰਾਜ ਕੁਮਾਰ ਨੂੰ 12761 ਵੋਟਾਂ ਮਿਲੀਆਂ। ਇਸੇ ਤਰ੍ਹਾਂ ਬਠਿੰਡਾ (ਦਿਹਾਤੀ) ਤੋਂ ‘ਆਪ’ ਦੇ ਅਮਿਤ ਰਤਨ 66096 ਵੋਟਾਂ ਲੈ ਕੇ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਉਮੀਦਵਾਰ ਪ੍ਰਕਾਸ਼ ਭੱਟੀ ਨੂੰ 30617 ਵੋਟਾਂ, ਕਾਂਗਰਸ ਦੇ ਹਰਵਿੰਦਰ ਸਿੰਘ ਨੂੰ 22716 ਅਤੇ ਆਜ਼ਾਦ ਉਮੀਦਵਾਰ ਚਮਕੌਰ ਸਿੰਘ ਨੂੰ 1130 ਵੋਟਾਂ ਮਿਲੀਆਂ।
ਤਲਵੰਡੀ ਸਾਬੋ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਬਲਜਿੰਦਰ ਕੌਰ 48753 ਵੋਟਾਂ ਲੈ ਕੇ ਜੇਤੂ ਰਹੇ। ਸ਼੍ਰੋਮਣੀ ਅਕਾਲੀ ਦਲ ਦੇ ਜੀਤ ਮੋਹਿੰਦਰ ਸਿੰਘ ਸਿੱਧੂ ਨੇ 35501 , ਕਾਂਗਰਸ ਦੇ ਖੁਸ਼ਬਾਜ ਸਿੰਘ ਜਟਾਣਾ ਨੇ 26628, ਆਜ਼ਾਦ ਉਮੀਦਵਾਰ ਹਰਮਿੰਦਰ ਸਿੰਘ ਜੱਸੀ ਨੇ 12623 ਅਤੇ ਭਾਜਪਾ ਦੇ ਰਵੀਪ੍ਰੀਤ ਸਿੰਘ ਨੇ 4369 ਵੋਟਾਂ ਪ੍ਰਾਪਤ ਕੀਤੀਆਂ। ਮੌੜ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਖਬੀਰ ਸਿੰਘ ਮਾਈਸਰਖ਼ਾਨਾ 63099 ਵੋਟਾਂ ਲੈ ਕੇ ਜੇਤੂ ਰਹੇ। ਇਥੇ ਆਜ਼ਾਦ ਉਮੀਦਵਾਰ ਲੱਖਾ ਸਿੰਘ ਸਿਧਾਣਾ ਨੂੰ 28091 ਵੋਟਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਨੂੰ 23355 ਵੋਟਾਂ, ਕਾਂਗਰਸ ਦੇ ਡਾ. ਮਨੋਜ ਬਾਲਾ ਬਾਂਸਲ ਨੇ 15034 ਅਤੇ ਭਾਜਪਾ ਦੇ ਦਿਆਲ ਸੋਢੀ ਨੇ 3418 ਵੋਟਾਂ ਪ੍ਰਾਪਤ ਕੀਤੀਆਂ।