ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਜੁਲਾਈ
ਜ਼ਿਲ੍ਹਾ ਸੰਗਰੂਰ ਵਿਚ ਅੱਜ 18 ਵਿਅਕਤੀਆਂ ਦੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂ ਕਿ 10 ਮਰੀਜ਼ਾਂ ਨੇ ਕਰੋਨਾ ਨੂੰ ਮਾਤ ਦਿੱਤੀ ਹੈ। ਉਹ ਘਰ ਪਰਤ ਗਏ ਹਨ। ਹੁਣ ਜ਼ਿਲ੍ਹੇ ਵਿਚ ਪਾਜ਼ੇਟਿਵ ਕੇਸਾਂ ਦੀ ਕੁੱਲ ਗਿਣਤੀ 861 ਹੋ ਗਈ ਹੈ, ਜਿਨ੍ਹਾਂ ਵਿਚੋਂ 651 ਮਰੀਜ਼ ਤੰਦਰੁਸਤ ਹੋ ਚੁੱਕੇ ਹਨ। ਜ਼ਿਲ੍ਹੇ ਵਿੱਚ ਐਕਟਿਵ ਕੇਸਾਂ ਦੀ ਗਿਣਤੀ 188 ਹੈ ਜਿਨ੍ਹਾਂ ਵਿਚੋਂ ਦੋ ਦੀ ਹਾਲਤ ਗੰਭੀਰ ਹੈ।