ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 25 ਅਗਸਤ
ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੇ ਮਾਮਲੇ ’ਚ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕਰਾਉਣ ਲਈ ਸਿੱਖ ਸਦਭਾਵਨਾ ਦਲ ਦੀ ਅਗਵਾਈ ਹੇਠ ਸਿੱਖ ਸੰਗਤ ਵੱਲੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਪੱਕਾ ਮੋਰਚਾ ਅੱਜ ਛੇਵੇਂ ਦਿਨ ਵੀ ਜਾਰੀ ਰਿਹਾ। ਸਿੱਖ ਸਦਭਾਵਨਾ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਪਿਛਲੇ ਛੇ ਦਿਨਾਂ ਤੋਂ ਮੁੱਖ ਮੰਤਰੀ ਦੀ ਕੋਠੀ ਅੱਗੇ ਸਿੱਖ ਸੰਗਤ ਇਨਸਾਫ਼ ਲਈ ਬੈਠੀ ਹੈ ਪਰ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਮੂਕ ਦਰਸ਼ਕ ਬਣੇ ਹੋਏ ਹਨ। ਸਰਕਾਰ ਤੇ ਅਧਿਕਾਰੀ ਆਖ਼ ਰਹੇ ਹਨ ਕਿ ਜੇ ਸ਼੍ਰੋਮਣੀ ਕਮੇਟੀ ਸਾਥ ਦੇਵੇ ਤਾਂ ਹੀ ਕਾਰਵਾਈ ਹੋ ਸਕਦੀ ਹੈ ਅਤੇ ਐਸਜੀਪੀਸੀ ਦੇ ਸਾਥ ਤੋਂ ਬਿਨਾਂ ਕਾਰਵਾਈ ਸੰਭਵ ਨਹੀਂ ਹੈ ਪਰ ਅਜਿਹੇ ਬਿਆਨ ਹਾਸੋਹੀਣੇ ਹਨ। ਭਾਈ ਗੁਰਪ੍ਰੀਤਮ ਸਿੰਘ ਚੀਮਾ ਨੇ ਕਿਹਾ ਕਿ ਸਰਕਾਰ ਵਾਅਦਿਆਂ ਤੋਂ ਭੱਜ ਰਹੀ ਹੈ।