ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਵਿੱਚ ਅੱਜ ਜ਼ਿਆਦਾਤਰ ਹਿੱਸਿਆਂ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਿਹਾ। ਮੌਸਮ ਵਿਭਾਗ ਮੁਤਾਬਕ ਦੋਵਾਂ ਸੂਬਿਆਂ ਵਿੱਚੋਂ ਹਿਸਾਰ ਸਭ ਤੋਂ ਵੱਧ ਗਰਮ ਰਿਹਾ, ਜਿੱਥੇ ਤਾਪਮਾਨ 42 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਵਿੱਚ ਨਾਰਨੌਲ ਦਾ ਤਾਪਮਾਨ 41.4 ਡਿਗਰੀ ਸੈਲਸੀਅਸ ਰਿਹਾ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਸੂਬੇ ਦੇ ਬਾਕੀ ਹਿੱਸਿਆਂ ਵਿੱਚ ਅੰਬਾਲਾ ਤੇ ਕਰਨਾਲ ਵਿੱਚ ਤਾਪਮਾਨ ਆਮ ਨਾਲੋਂ 3 ਡਿਗਰੀ ਵੱਧ ਰਿਹਾ, ਜਿਸ ਦੌਰਾਨ ਅੰਬਾਲਾ ਵਿੱਚ ਤਾਪਮਾਨ 39.8 ਡਿਗਰੀ ਜਦਕਿ ਕਰਨਾਲ ਵਿੱਚ ਤਾਪਮਾਨ 39.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 39.8 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ । ਪੰਜਾਬ ਵਿੱਚ ਪਟਿਆਲਾ ’ਚ ਤਾਪਮਾਨ ਸਭ ਤੋਂ ਵੱਧ ਦਰਜ ਕੀਤਾ ਗਿਆ ਜੋ 40.5 ਡਿਗਰੀ ਸੀ। ਮੌਸਮ ਵਿਭਾਗ ਮੁਤਾਬਕ ਲੁਧਿਆਣਾ ਵਿੱਚ ਤਾਪਮਾਨ 39.8 ਡਿਗਰੀ ਸੈਲਸੀਅਸ ਸੀ ਜੋ ਆਮ ਨਾਲੋਂ 4 ਡਿਗਰੀ ਵੱਧ ਸੀ। ਅੰਮ੍ਰਿਤਸਰ ਵਿੱਚ ਤਾਪਮਾਨ 40 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜੋ ਆਮ ਨਾਲੋਂ 2 ਡਿਗਰੀ ਵੱਧ ਸੀ। -ਪੀਟੀਆਈ