ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ’ਚ ਲੰਗਾਹ ਤਨਖ਼ਾਹੀਆ ਕਰਾਰ : The Tribune India

ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ’ਚ ਲੰਗਾਹ ਤਨਖ਼ਾਹੀਆ ਕਰਾਰ

ਬਗੈਰ ਪ੍ਰਵਾਨਗੀ ਸਰੂਪ ਛਾਪਣ ਅਤੇ ਲਗਾ-ਮਾਤਰਾਵਾਂ ਦੀਆਂ ਗ਼ਲਤੀਆਂ ਕਾਰਨ ’ਤੇ ਅਮਰੀਕਾ ਵਾਸੀ ਥਮਿੰਦਰ ਸਿੰਘ ਨੂੰ ਪੰਥ ’ਚੋਂ ਛੇਕਿਆ

ਪੰਜ ਸਿੰਘ ਸਹਿਬਾਨ ਦੀ ਇਕੱਤਰਤਾ ’ਚ ਲੰਗਾਹ ਤਨਖ਼ਾਹੀਆ ਕਰਾਰ

ਸ੍ਰੀ ਅਕਾਲ ਤਖ਼ਤ ਵਿਖੇ ਇਕੱਤਰਤਾ ਦੌਰਾਨ ਮੌਜੂਦ ਸਿੰਘ ਸਾਹਿਬਾਨ। -ਫੋਟੋ: ਵਿਸ਼ਾਲ ਕੁਮਾਰ

ਜਗਤਾਰ ਸਿੰਘ ਲਾਂਬਾ

ਅੰਮ੍ਰਿਤਸਰ, 26 ਨਵੰਬਰ

ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਨੂੰ ‘ਪਰ ਇਸਤਰੀ ਗਮਨ ਦੀ ਬਜਰ ਕੁਰਹਿਤ’ ਦੇ ਦੋਸ਼ ਹੇਠ ਤਨਖਾਹੀਆ ਕਰਾਰ ਦਿੰਦਿਆਂ 21 ਦਿਨ ਦੀ ਧਾਰਮਿਕ ਸਜ਼ਾ ਲਾਈ ਹੈ।  ਇਸੇ ਤਰ੍ਹਾਂ ਬਿਨਾਂ ਪ੍ਰਵਾਨਗੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਛਾਪਣ ਅਤੇ ਸਰੂਪ ਵਿੱਚ ਲਗਾ-ਮਾਤਰਾਵਾਂ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਅਮਰੀਕਾ ਵਾਸੀ ਥਮਿੰਦਰ ਸਿੰਘ  ਅਨੰਦ  ਨੂੰ ਪੰਥ ਵਿੱਚੋਂ ਛੇਕਿਆ ਗਿਆ  ਹੈ ਅਤੇ ਉਨ੍ਹਾਂ ਦੇ ਤਿੰਨ ਸਾਥੀ ਰਾਜਵੰਤ ਸਿੰਘ, ਭਜਨੀਤ ਸਿੰਘ ਅਤੇ ਗੁਰਦਰਸ਼ਨ ਸਿੰਘ ਨੂੰ ਕ੍ਰਮਵਾਰ 11 ਅਤੇ 7 ਦਿਨਾਂ ਦੀ ਧਾਰਮਿਕ ਤਨਖ਼ਾਹ ਲਾਈ ਗਈ ਹੈ। 

ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੁੱਚਾ ਸਿੰਘ ਲੰਗਾਹ ਨੂੰ 21 ਦਿਨ  ਰੋਜ਼ਾਨਾ ਸ੍ਰੀ ਦਰਬਾਰ ਸਾਹਿਬ ਵਿਖੇ ਆ  ਕੇ  ਜਪੁਜੀ ਸਾਹਿਬ ਦਾ ਪਾਠ ਕਰਨ, ਇੱਕ ਘੰਟਾ ਕੀਰਤਨ ਸੁਣਨ ਅਤੇ ਇੱਕ ਘੰਟਾ ਰੋਜ਼ ਸੰਗਤ ਦੇ ਜੂਠੇ ਬਰਤਨ ਮਾਂਜਣ ਦੀ  ਤਨਖਾਹ ਲਾਈ  ਹੈ। ਇਸੇ ਦੌਰਾਨ ਇੱਕ ਦਿਨ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਵਾਰ੍ਹਾਂ ਦਾ ਗਾਇਨ ਕਰਨ ਵਾਲੇ ਸਮੂਹ ਢਾਡੀ ਜਥਿਆਂ ਨੂੰ ਪ੍ਰਤੀ ਜਥਾ 5100-5100 ਰੁਪਏ ਦੇਣ, ਘਰੋਂ ਤਿਆਰ ਕੀਤਾ ਲੰਗਰ ਛਕਾਉਣ ਅਤੇ ਉਨ੍ਹਾਂ ਦੇ ਜੂਠੇ ਬਰਤਨ ਮਾਂਜਣ ਦਾ ਫ਼ੈਸਲਾ ਵੀ ਸੁਣਾਇਆ ਹੈ। ਇਨ੍ਹਾਂ ਦਿਨਾਂ ਦੌਰਾਨ ਉਹ ਕੋਈ ਦਿਖਾਵਾ ਨਹੀਂ ਕਰਨਗੇ ਅਤੇ ਮੀਡੀਆ  ਕੋਲ ਵੀ ਪ੍ਰਚਾਰ ਲਈ ਨਹੀਂ ਜਾਣਗੇ। ਇੱਕੀ ਦਿਨਾਂ ਦੀ ਤਨਖ਼ਾਹ ਪੂਰੀ ਕਰਨ ਮਗਰੋਂ   ਉਹ 5100 ਰੁਪਏ ਗੋਲਕ ਵਿਚ ਪਾਉਣਗੇ ਅਤੇ ਕੜਾਹ ਪ੍ਰਸਾਦਿ ਦੀ ਦੇਗ ਕਰਵਾ ਕੇ ਖਿਮਾ ਯਾਚਨਾ  ਦੀ ਅਰਦਾਸ ਕਰਵਾ ਸਕਣਗੇ।  ਇਸ ਦੌਰਾਨ ਪੰਜ ਸਾਲ ਉਹ ਕਿਸੇ ਵੀ ਧਾਰਮਿਕ ਜਥੇਬੰਦੀ ਅਤੇ ਗੁਰਦੁਆਰਾ ਕਮੇਟੀ ਦਾ ਮੈਂਬਰ ਨਹੀਂ ਬਣ ਸਕੇਗਾ ਪਰ ਸਿਆਸੀ ਖੇਤਰ ਵਿਚ ਕੋਈ ਰੋਕ ਨਹੀਂ ਲਗਾਈ ਗਈ ਹੈ। 

ਇਸ ਤੋਂ ਪਹਿਲਾਂ ਸੁੱਚਾ ਸਿੰਘ ਲੰਗਾਹ ਨੇ ਸੰਗਤ ਦੇ ਸਾਹਮਣੇ ਆਪਣੀ ਗ਼ਲਤੀ ਦੀ ਤਿੰਨ ਵਾਰ  ਮੁਆਫ਼ੀ ਮੰਗੀ ਅਤੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਵੱਲੋਂ ਜੋ ਵੀ ਤਨਖ਼ਾਹ ਲਾਈ ਜਾਵੇਗੀ, ਉਹ ਉਸ ਨੂੰ ਖਿੜ੍ਹੇ ਮੱਥੇ ਪ੍ਰਵਾਨ ਕਰੇਗਾ।  

ਅੱਜ ਇਸ ਇਕੱਤਰਤਾ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸਣੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਗੁਰਮਿੰਦਰ ਸਿੰਘ, ਸ੍ਰੀ ਅਕਾਲ ਤਖ਼ਤ ਦੇ ਵਧੀਕ ਹੈੱਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਪੰਜ ਪਿਆਰਿਆਂ ’ਚੋਂ ਭਾਈ ਸੁਖਦੇਵ ਸਿੰਘ ਸ਼ਾਮਲ ਸਨ।  

ਸਿੱਖ ਕੌਮ ਆਪਣਾ ਕੌਮਾਂਤਰੀ ਐਜੂਕੇਸ਼ਨ ਬੋਰਡ ਬਣਾਉਣ: ਜਥੇਦਾਰ

ਅੰਮ੍ਰਿਤਸਰ: ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਿੱਖ ਕੌਮ ਆਪਣਾ ਇਕ ਕੌਮਾਂਤਰੀ ਪੱਧਰ ਦਾ ਮਿਆਰੀ ਸਿੱਖ ਐਜੂਕੇਸ਼ਨ ਬੋਰਡ ਬਣਾਏ।  ਇਸ ਮਕਸਦ ਲਈ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸਿੱਖ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਦੀ ਇਕ ਉੱਚ ਪੱਧਰੀ ਕਮੇਟੀ ਬਣਾਈ ਜਾਵੇ। ਪੰਜ ਸਿੰਘ ਸਾਹਿਬਾਨ ਨੇ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਬਣਾਉਣ ਨੂੰ ਸਿੱਖਾਂ ਦੀ ਸੁਪਰੀਮ ਸੰਸਥਾ ਸ਼੍ਰੋਮਣੀ ਕਮੇਟੀ ’ਤੇ ਕੇਂਦਰ ਸਰਕਾਰ ਦਾ ਇਕ ਵੱਡਾ ਹਮਲਾ ਕਰਾਰ ਦਿੱਤਾ। ਉਨ੍ਹਾਂ ਸੁਝਾਅ ਦਿੱਤਾ ਕਿ ਸਿੱਖ ਪੰਥ ਨੂੰ ਸ੍ਰੀ ਅਕਾਲ ਤਖ਼ਤ ਦੀ ਸਰਪ੍ਰਸਤੀ ਹੇਠ ਸੰਸਾਰ ਪੱਧਰ ਤੇ ਇਕ ਸਿੱਖ ਬੈਂਕ ਬਣਾਉਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਹਥਿਆਰਾਂ ਨੂੰ ਉਤਸ਼ਾਹਿਤ ਕਰਨ ਵਾਲੀਆਂ ਫਿਲਮਾਂ  ’ਤੇ ਰੋਕ ਲਾਉਣੀ ਚਾਹੀਦੀ ਹੈ। ਇਸ ਦੌਰਾਨ ਮਹੰਤ ਗਿਆਨ ਦੇਵ ਸਿੰਘ ਪੰਚਾਇਤੀ ਅਖਾੜਾ ਨਿਰਮਲਾ, ਹਰਿਦੁਆਰ ਵਾਲਿਆਂ ਨੂੰ ਆਪਣੀ ਭੁੱਲ ਬਖਸ਼ਾਉਣ ਲਈ ਸ੍ਰੀ ਅਕਾਲ ਤਖਤ ਵੱਲੋਂ ਇਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ।  

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਸਰਕਾਰਾਂ, ਕਾਰਪੋਰੇਟ ਅਤੇ ਮਜ਼ਦੂਰ ਵਰਗ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਕਿਵੇਂ ਡੁੱਬਾ ਇਹ ਵੱਡਾ ਬੈਂਕ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੀਂਹ ਦੇ ਪਾਣੀ ਦੀ ਬੂੰਦ-ਬੂੰਦ ਸਾਂਭਣ ਦਾ ਵੇਲਾ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁਨਾਫ਼ਾਖ਼ੋਰੀ ਲਈ ਲੜੀਆਂ ਜਾਂਦੀਆਂ ਜੰਗਾਂ

ਮੁੱਖ ਖ਼ਬਰਾਂ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

ਸਿੱਖਜ਼ ਫਾਰ ਜਸਟਿਸ ਵਲੋਂ ਅਸਾਮ ਦੇ ਮੁੱਖ ਮੰਤਰੀ ਹੇਮੰਤ ਬਿਸਵਾ ਨੂੰ ਧਮਕੀ

12 ਪੱਤਰਕਾਰਾਂ ਨੂੰ ਵੀ ਦਿੱਤੀ ਚਿਤਾਵਨੀ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਬਿਹਾਰ ਹਿੰਸਾ: ਪੁਲੀਸ ਨੇ ਸੌ ਤੋਂ ਵੱਧ ਜਣੇ ਹਿਰਾਸਤ ਵਿਚ ਲਏ

ਸੀਆਰਪੀਐਫ, ਐਸਐਸਬੀ ਤੇ ਆਈਟੀਬੀਪੀ ਦੀਆਂ 10 ਪੈਰਾਮਿਲਟਰੀ ਕੰਪਨੀਆਂ ਬਿਹਾ...

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਇਟਲੀ ਦੀ ਸੰਸਦ ’ਚ ਵਿਦੇਸ਼ੀ ਭਾਸ਼ਾਵਾਂ ’ਤੇ ਪਾਬੰਦੀ ਲਾਉਣ ਦਾ ਪ੍ਰਸਤਾਵ

ਵਿਦੇਸ਼ੀ ਭਾਸ਼ਾ ’ਚ ਸਰਕਾਰੀ ਕੰਮ ਕਰਨ ’ਤੇ ਲੱਗ ਸਕਦਾ ਹੈ 89 ਲੱਖ ਦਾ ਜੁ...

ਸ਼ਹਿਰ

View All