ਅਨਮੋਲ ਗਗਨ ਮਾਨ ਵੱਲੋਂ ਪੰਜਾਬ ਪੈਵੇਲੀਅਨ ਦਾ ਉਦਘਾਟਨ : The Tribune India

ਅਨਮੋਲ ਗਗਨ ਮਾਨ ਵੱਲੋਂ ਪੰਜਾਬ ਪੈਵੇਲੀਅਨ ਦਾ ਉਦਘਾਟਨ

ਸੈਰ ਸਪਾਟੇ ਨੂੰ ਵਿਕਸਿਤ ਕਰਨ ਲਈ ਤਿਆਰ ਕੀਤੀ ਜਾਵੇਗੀ ਵਿਸ਼ੇਸ਼ ਐਪ

ਅਨਮੋਲ ਗਗਨ ਮਾਨ ਵੱਲੋਂ ਪੰਜਾਬ ਪੈਵੇਲੀਅਨ ਦਾ ਉਦਘਾਟਨ

ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਵਿੱਚ ਚੱਲ ਰਹੇ 41ਵੇਂ ਪੰਜਾਬ ਦਿਵਸ ਸਮਾਗਮ ਦੌਰਾਨ ਪੰਜਾਬ ਪੈਵੇਲੀਅਨ ਦਾ ਉਦਘਾਟਨ ਕਰਦੇ ਹੋਏ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ। -ਫੋਟੋ: ਟ੍ਰਿਬਿਊਨ

ਪੱਤਰ ਪ੍ਰੇਰਕ

ਨਵੀਂ ਦਿੱਲੀ, 25 ਨਵੰਬਰ

ਪੰਜਾਬ ਦੇ ਸੈਰ-ਸਪਾਟਾ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਚੱਲ ਰਹੇ ਭਾਰਤ ਕੌਮਾਂਤਰੀ ਵਪਾਰ ਮੇਲੇ ਦੇ ਪੰਜਾਬ ਡੇਅ ਸਮਾਗਮ ਮੌਕੇ ਪੰਜਾਬ ਪੈਵੇਲੀਅਨ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੈਰ-ਸਪਾਟਾ ਖੇਤਰ ਨੂੰ ਵਿਕਸਤ ਕਰਨ ਲਈ ਇੱਕ ਵਿਸ਼ੇਸ਼ ਐਪ ਤਿਆਰ ਕੀਤੀ ਜਾਵੇਗੀ। ਇਸ ਨਾਲ ਟੂਰਿਜ਼ਮ ਟਰਾਂਸਪੋਰਟ ਨੂੰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਉਤਪਾਦਾਂ ਨੂੰ ਹੋਰ ਪ੍ਰਫੁੱਲਤ ਕਰਨ ਲਈ ਸੰਜੀਦੀਗੀ ਨਾਲ ਯਤਨ ਕੀਤੇ ਜਾ ਰਹੇ ਹਨ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਲੋਕਾਂ ਦੇ ਵਿਕਾਸ ਲਈ ਕੰਮ ਕਰ ਰਹੀ ਹੈ। ਉਨ੍ਹਾਂ ਮਾਰਕਫੈੱਡ, ਵੇਰਕਾ, ਪੀਐਸਆਈਈਸੀ, ਇਨਵੈਸਟ ਪੰਜਾਬ, ਪੰਜਾਬ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ, ਸਾਇੰਸ ਤਕਨਾਲੋਜੀ ਤੇ ਵਾਤਾਵਰਨ ਵਿਭਾਗ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਟਾਲਾਂ ਦਾ ਦੌਰਾ ਕੀਤਾ। ਇਸ ਮੌਕੇ ਨੂਰਾਂ ਸਿਸਟਰਜ਼ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਸ੍ਰੀਲੰਕਾ ਵਿਚ ਚੀਨੀ ਦਖ਼ਲ ਦਾ ਤੋੜ

ਲੁਤਰੋ ਦੇ ਪੁਆੜੇ...

ਲੁਤਰੋ ਦੇ ਪੁਆੜੇ...

ਰਾਜ ਰਾਣੀ

ਰਾਜ ਰਾਣੀ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਖ਼ਤਰਨਾਕ ਮੋੜ ਲੈਂਦੀ ਹੋਈ ਯੂਕਰੇਨ ਜੰਗ

ਸ਼ਹਿਰ

View All