ਵਜ਼ੀਫ਼ਾ ਸਕੀਮ ਲਈ ਆਮਦਨ ਹੱਦ ਵਧਾਈ ਜਾਵੇ: ਬਲਜੀਤ ਕੌਰ
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦਿਆਂ ਮੁੱਖ ਸੁਧਾਰਾਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ...
Advertisement
ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਵਿਕਸਿਤ ਭਾਰਤ 2047 ਰੋਡਮੈਪ ਲਈ ਸਲਾਹ-ਮਸ਼ਵਰੇ ਦੀ ਪ੍ਰਕਿਰਿਆ ਵਿੱਚ ਹਿੱਸਾ ਲੈਂਦਿਆਂ ਮੁੱਖ ਸੁਧਾਰਾਂ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਮਾਜਿਕ ਨਿਆਂ ਅਤੇ ਬਾਲ ਭਲਾਈ ਦੇ ਖੇਤਰਾਂ ਵਿੱਚ ਦੇਸ਼ ਲਈ ਨਵੇਂ ਮਾਪਦੰਡ ਤੈਅ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵੱਲੋਂ ਪੇਸ਼ ਕੀਤੇ ਸੁਝਾਅ ਦੇਸ਼-ਪੱਧਰੀ ਸੁਧਾਰਾਂ ਦੀ ਦਿਸ਼ਾ ਤੈਅ ਕਰਨ ਵਿੱਚ ਮਦਦਗਾਰ ਸਾਬਤ ਹੋਣਗੇ। ਮੰਤਰੀ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਬਾਰੇ ਜਾਗਰੂਕਤਾ ਵਧਾਉਣ ਅਤੇ ਇੱਕ ਸਮਾਨ ਆਮਦਨ ਮਾਪਦੰਡ ਪੇਸ਼ ਕਰਨ ਦੀ ਸਿਫ਼ਾਰਿਸ਼ ਕੀਤੀ। ਉਨ੍ਹਾਂ ਸਿਫ਼ਾਰਿਸ਼ ਕੀਤੀ ਕਿ ਐੱਸ.ਸੀ ਪੋਸਟ-ਮੈਟ੍ਰਿਕ ਸਕਾਲਰਸ਼ਿਪ ਲਈ ਆਮਦਨ ਮਾਪਦੰਡ 2.5 ਲੱਖ ਤੋਂ ਵਧਾ ਕੇ 5 ਲੱਖ ਕੀਤੇ ਜਾਣ, ਤਾਂ ਜੋ ਵੱਧ ਤੋਂ ਵੱਧ ਵਿਦਿਆਰਥੀ ਇਸ ਯੋਜਨਾ ਦਾ ਲਾਭ ਲੈ ਸਕਣ।
Advertisement
Advertisement