ਪੱਤਰ ਪ੍ਰੇਰਕ
ਐੱਸਏਐਸ ਨਗਰ (ਮੁਹਾਲੀ), 18 ਫਰਵਰੀ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2020-21 ਦੌਰਾਨ ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਲਈ ਦਾਖ਼ਲੇ ਦੀਆਂ ਮਿਤੀਆਂ ਵਿੱਚ ਵਾਧਾ ਕੀਤਾ ਗਿਆ ਹੈ। ਬੋਰਡ ਵੱਲੋਂ ਪੰਜਾਬ ਓਪਨ ਸਕੂਲ ਪ੍ਰਣਾਲੀ ਅਧੀਨ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿੱਚ ਦਾਖ਼ਲਾ ਲੈਣ ਦੇ ਇੱਛੁਕ ਵਿਦਿਆਰਥੀ, ਜੋ ਪਹਿਲਾਂ ਕਿਸੇ ਕਾਰਨ ਆਪਣਾ ਦਾਖ਼ਲਾ ਭਰਨ ਤੋਂ ਵਾਂਝੇ ਰਹਿ ਗਏ ਸਨ, ਲਈ ਦਾਖ਼ਲਾ ਭਰਨ ਦੀਆਂ ਮਿਤੀਆਂ ਵਿੱਚ ਪਹਿਲੀ ਮਾਰਚ ਤੱਕ ਦਾ ਵਾਧਾ ਕਰ ਦਿੱਤਾ ਗਿਆ ਹੈ। ਦਾਖ਼ਲਾ-ਕਮ-ਪ੍ਰੀਖਿਆ ਫਾਰਮ ਸਿੱਖਿਆ ਬੋਰਡ ਦੇ ਮੁੱਖ ਦਫ਼ਤਰ ਫੇਜ਼-8 ਵਿੱਚ ਜਮ੍ਹਾਂ ਕਰਵਾਉਣਾ ਲਾਜ਼ਮੀ ਹੋਵੇਗਾ। ਇਸ ਸਬੰਧੀ ਲੋੜੀਂਦੀ ਜਾਣਕਾਰੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।